
ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਸਹਿਯੋਗ ਕੀਤਾ।
ਨਿਰਧਾਰਿਤ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਿੱਜੀ ਤੌਰ ਤੇ ਅਪਣਾ ਕੇ, ਮਾਨਯੋਗ ਮੁੱਖ ਮੰਤਰੀ ਜੀ ਨੇ ਇਸ ਪਹਿਲਕਦਮੀ ਦੀ ਸੰਖ, ਪਹੁੰਚਯੋਗਤਾ ਅਤੇ ਨਾਗਰਿਕ-ਕੇਂਦਰਿਤ ਰੁਝਾਨ ਦਾ ਪ੍ਰਦਰਸ਼ਨ ਦਰਸ਼ਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਜਨਗਣਨਾ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੀ ਇਸ ਸਰਗਰਮ ਸ਼ਮੂਲੀਅਤ ਨੇ ਇੱਕ ਮਜਬੂਤ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਭਰ ਦੇ ਲੋਕਾਂ ਨੂੰ ਜਨਗਣਨਾ-2027 ਲਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸਾਹਿਤ ਕਰਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




