Breaking NewsD5 specialNewsPoliticsPress ReleasePunjabTop News

CM ਮਾਨ ਵੱਲੋਂ ਸ਼ਹੀਦ ਹੋਏ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ਵਿੱਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।

ਅੱਧੀ ਰਾਤ ਨੂੰ ਬੱਗਾ ਨੇ ਪਲਟਿਆ ਪਾਸਾ, ਫਿਰ ਪੰਜਾਬ ਪੁਲਿਸ ਨੂੰ ਦਿੱਤਾ ਝਟਕਾ! ਰਾਤੋ-ਰਾਤ ਲਾ ਗਿਆ ਸਕੀਮ!

ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਜਾਰੀ ਕਰਤਾ ਫ਼ਰਮਾਨ, ਬੱਗਾ ਮਾਮਲੇ ‘ਚ ਵੱਡੀ ਅੱਪਡੇਟ | D5 Channel Punjabi

15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆ l ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button