PunjabTop News

CM ਮਾਨ ਸਾਹਮਣੇ ਨਿੱਤਰ ਸਕਦੇ ਨੇ ਖਹਿਰਾ ਤੇ ਮਜੀਠੀਆ!

 ਆਮ ਆਦਮੀ ਪਾਰਟੀ ਵੱਲੋਂ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਟਿਕਟ ਦਾ ਐਲਾਨ ਹੁੰਦੇ ਹੀ ਸੰਗਰੂਰ ਜ਼ਿਲ੍ਹੇ ਦੀ ਸਿਆਸਤ ਦੀਆਂ ਹਵਾਵਾਂ ਬਦਲੀਆਂ-ਬਦਲੀਆਂ ਨਜ਼ਰ ਆਉਣ ਲੱਗੀਆਂ ਹਨ। ਸਿਆਸੀ ਹਲਕਿਆਂ ਵਿੱਚ ਧੂਰੀ ਸੀਟ ਨੂੰ ਹੌਟ ਸੀਟ ਬਣਾਉਣ ਬਾਰੇ ਚਰਚਾ ਸ਼ੁਰੂ ਹੋ ਗਈ ਹੈ।

ਹਾਲਾਂਕਿ, ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਮੁੱਖ ਮੰਤਰੀ ਵਿਰੁੱਧ ਚੋਣ ਲੜਨਗੇ, ਪਰ ਜਿਵੇਂ ਹੀ ਮੁੱਖ ਮੰਤਰੀ ਦੀ ਟਿਕਟ ਦਾ ਐਲਾਨ ਹੋਇਆ ਤਾਂ ਕਾਂਗਰਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਕਿ ਧੂਰੀ ਤੋਂ ਕਾਂਗਰਸ ਪਾਰਟੀ ਆਪਣੇ ਤੇਜ਼-ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਮੌਕਾ ਦੇ ਸਕਦੀ ਹੈ।

ਖਹਿਰਾ ਪਹਿਲਾਂ ਵੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਵਜੋਂ ਸੰਗਰੂਰ ਸੀਟ ਤੋਂ ਆਪਣੀ ਕਿਸਮਤ ਅਜ਼ਮਾ ਚੁੱਕੇ ਹਨ। ਉਨ੍ਹਾਂ ਨੇ ਚੋਣਾਂ ਦੌਰਾਨ ‘ਆਪ’ ਦੇ ਉਮੀਦਵਾਰ ਮੀਤ ਹੇਅਰ ਨੂੰ ਸਖ਼ਤ ਟੱਕਰ ਦਿੱਤੀ ਸੀ। ਵਿਧਾਨ ਸਭਾ ਵਿੱਚ ਵੀ ਖਹਿਰਾ ਅਕਸਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦੇ ਨਜ਼ਰ ਆਉਂਦੇ ਹਨ। ਅਜਿਹੇ ਵਿੱਚ ਜੇਕਰ ਕਾਂਗਰਸ ਸੁਖਪਾਲ ਖਹਿਰਾ ਨੂੰ ਧੂਰੀ ਤੋਂ ਉਮੀਦਵਾਰ ਬਣਾਉਂਦੀ ਹੈ ਤਾਂ ਚੋਣ ਮਾਹੌਲ ਕਾਫ਼ੀ ਦਿਲਚਸਪ ਹੋ ਸਕਦਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button