Breaking NewsD5 specialNewsPress ReleasePunjabTop News

CM ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਰੱਦ ਕਰਨ ਦੇ ਫੈਸਲੇ ਦਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਵਾਗਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸਵਾਗਤ ਕੀਤਾ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਵਾਤਾਵਰਨ ਪ੍ਰੇਮੀਆਂ ਦੀ ਭਾਵਨਾ ਦੇ ਮੱਦੇ ਨਜ਼ਰ ਲਿਆ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਵਾਤਾਵਰਣ ਨੂੰ ਅਤੇ ਸਤਲੁਜ ਦੇ ਪਾਣੀ ਨੂੰ ਹੋਣ ਵਾਲੇ ਸੰਭਵੀ ਨੁਕਸਾਨ ਤੋਂ ਬਚਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਅਜਿਹਾ ਕਰਕੇ ਖੁਸ਼ਹਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੁਰਾਣੀ ਸਰਕਾਰ ਵਲੋਂ ਸ਼ੁਰੂ ਕੀਤੇ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਆਉਣ ਵਾਲੀਆਂ ਪੀੜੀਆਂ ਦੇ ਬਿਹਤਰ ਭਵਿੱਖ ਲਈ ਰੱਦ ਕੀਤਾ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਇਹ ਇੱਕ ਲੋਕ ਪੱਖੀ ਫੈਸਲਾ ਹੈ ਅਤੇ ਉਹ ਮੁੱਖ ਮੰਤਰੀ ਦੇ ਇਸ ਲੋਕ ਪੱਖੀ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button