ਭਗਵੰਤ ਮਾਨ ਨੇ ਆਪਣੀ ਪਾਰਟੀ ਦਾ ਵਾਅਦਾ ਪੂਰਾ ਕੀਤਾ, ਵਿੱਤ ਵਿਭਾਗ ਨੂੰ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪੀੜਤ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।
ਹੁਣੇ-ਹੁਣੇCM ਮਾਨ ਨੇ ਹੁਕਮ ਕੀਤੇ ਜਾਰੀ ! ਮਾਨ ਦੇ ਖ਼ਿਲਾਫ਼ ਹੋਏ ਕਿਸਾਨ ! D5 Channel Punjabi
ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ।
ਹਰਪਾਲ ਚੀਮਾ ਨੇ ਘੇਰੇ ਵਿਰੋਧੀ, ਦਿੱਤਾ ਹਰ ਗੱਲ ਦਾ ਜਵਾਬ D5 Channel Punjabi
ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.