NewsBreaking NewsD5 specialPoliticsPunjab

CM Captain Live-ਕੋਰੋਨਾ ਕਾਰਨ ਵਿਗੜੀ ਸਥਿਤੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਦਾ ਵੱਡਾ ਫ਼ੈਸਲਾ

ਪਟਿਆਲਾ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਦਿੱਤੇ ਸਵਾਲਾਂ ਦੇ ਜਵਾਬਾਂ ਦੌਰਾਨ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕੋਰੋਨਾ ਮਹਾਂਮਾਰੀ ਪੱਖੋਂ ਪੰਜਾਬ ਨੂੰ ਮੁੰਬਈ, ਦਿੱਲੀ ਤੇ ਤਾਮਿਲਨਾਡੂ ਨਹੀਂ ਬਣਨ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਵਿਡ ਕੇਸਾਂ ਦੀ ਲਗਾਤਾਰ ਵਧਦੀ ਗਿਣਤੀ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣ ਦੀ ਤਿਆਰੀ ਕਰ ਲਈ ਗਈ ਹੈ।

Anmol Gagan Mann | ਹੁਣੇ ਹੁਣੇ ਆਈ ਵੱਡੀ ਖ਼ਬਰ, ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਦੀ ਆਮ ਆਦਮੀ ਪਾਰਟੀ ਦੀ ਐਂਟਰੀ!

ਜਿਸ ਵਿਚ ਸਮਾਜਿਕ, ਜਨਤਕ, ਸਿਆਸੀ ਤੇ ਪਰਿਵਾਰਕ ਇਕੱਠਾਂ ‘ਤੇ ਸਖ਼ਤ ਬੰਦਿਸ਼ਾਂ ਤੋਂ ਇਲਾਵਾ ਕੰਮ ਕਾਜ ਦੌਰਾਨ ਮਾਸਕ ਪਹਿਨਣਾ ਲਾਜ਼ਮੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰ ਵਲੋਂ ਕੱਲ੍ਹ ਇਸ ਸਬੰਧੀ ਵਿਸਤ੍ਰਿਤ ਹੁਕਮ ਜਾਰੀ ਕਰ ਦਿੱਤੇ ਜਾਣਗੇ ਤੇ ਉਕਤ ਹਦਾਇਤਾਂ ਨੂੰ ਪੂਰੀ ਸਖ਼ਤੀ ਨਾਲ ਅਮਲ ਵਿਚ ਲਿਆਂਦਾ ਜਾਵੇਗਾ।

ਆਹ ਹੁੰਦਾ ਖ਼ਾਕੀ ਦਾ ਰੋਹਬ, Singer Gurnam Bhullar ਤੋਂ ਕਰਵਾਇਆ ਆਹ ਕੰਮ

ਸੂਚਨਾ ਅਨੁਸਾਰ ਰਾਜ ਸਰਕਾਰ ਨੂੰ ਮਿਲੀਆਂ ਰਿਪੋਰਟਾਂ ਅਨੁਸਾਰ ਸੂਬੇ ਵਿਚ ਸਰੀਰਕ ਦੂਰੀ, ਮਾਸਕ ਪਹਿਨਣ ਵਰਗੀਆਂ ਲਾਜ਼ਮੀ ਹਦਾਇਤਾਂ ਦੀ ਪ੍ਰਵਾਹ ਨਹੀਂ ਹੋ ਰਹੀ ਤੇ ਨਾ ਹੀ ਲੋਕਾਂ ਵਲੋਂ ਇਕੱਠ ਕਰਨ ਦੀਆਂ ਬੰਦਿਸ਼ਾਂ ਦੀ ਕੋਈ ਪ੍ਰਵਾਹ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਜ ਦੱਸਿਆ ਕਿ ਸੂਬੇ ਵਿਚ ਕੋਰੋਨਾ ਦੀ ਟੈਸਟਿੰਗ ਦੀ ਸਮਰੱਥਾ ਵਧਾ ਕੇ ਰੋਜ਼ਾਨਾ 10,000 ਕਰ ਦਿੱਤੀ ਗਈ ਹੈ ਤੇ ਸੂਬੇ ਵਿਚ ਨਵੇਂ ਕੇਸਾਂ ਦਾ ਵਾਧਾ ਟੈਸਟਿੰਗ ਵਿਚ ਹੋਏ ਇਸ ਵਾਧੇ ਅਤੇ ਵੱਡੀ ਗਿਣਤੀ ‘ਚ ਦੂਜੇ ਸੂਬਿਆਂ ਤੋਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਕਾਰਨ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button