CM Channi ਨੇ Deep Sidhu ਦੇ ਦੇਹਾਂਤ ‘ਤੇ ਜਤਾਇਆ ਸੋਗ
ਚੰਡੀਗੜ੍ਹ : ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸਿੱਧ ਅਦਾਕਾਰ ਤੇ ਸਮਾਜਿਕ ਕਾਰਕੁਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਲੱਗਾ। ਉਨ੍ਹਾਂ ਕਿਹਾ ਕਿ ਮੇਰੇ ਵਿਚਾਰ ਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦਾ ਦੇਹਾਂਤ ਹੋ ਗਿਆ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ’ਚ ਆਏ ਸਨ। ਉਸ ਸਮੇਂ ਲਾਲ ਕਿਲ੍ਹੇ ’ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ’ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
Deeply saddened to learn about the unfortunate demise of renowned actor and social activist, #DeepSidhu. My thoughts and prayers are with the bereaved family and fans.
— Charanjit S Channi (@CHARANJITCHANNI) February 15, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.