PunjabTop News

CM Defamation Case: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ, 25 ਸਤੰਬਰ ਨੂੰ ਅਗਲੀ ਪੇਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ਦੀ ਮਾਨਸਾ ਅਦਾਲਤ ‘ਚ ਸੁਣਵਾਈ ਵਕੀਲਾਂ ਦੀ ਹੜਤਾਲ ਕਾਰਨ ਟਲ ਗਈ। ਮਾਮਲੇ ਦੀ ਅਗਲੀ ਪੇਸ਼ੀ 25 ਸਤੰਬਰ 2026 ਲਈ ਨਿਰਧਾਰਤ ਕੀਤੀ ਗਈ ਹੈ। ਇਹ ਮਾਣਹਾਨੀ ਦਾ ਕੇਸ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਗਿਆ ਹੈ। ਇਹ ਮਾਮਲਾ ਇਸ ਸਮੇਂ ਮੈਡਮ ਸ਼ਿਲਪਾ, ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਮਾਨਸਾ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਅੱਜ ਇਸ ਮਾਮਲੇ ’ਚ ਸੁਣਵਾਈ ਸੀ, ਪਰ ਮਾਨਸਾ ਵਿੱਚ ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਨਿਰਧਾਰਤ ਤਰੀਕੇ ਨਾਲ ਨਹੀਂ ਹੋ ਸਕੀ ਅਤੇ ਹੁਣ ਮਾਮਲੇ ਦੀ ਅਗਲੀ ਸੁਣਵਾਈ 25 ਸਤੰਬਰ ਲਈ ਪਾ ਦਿੱਤੀ ਗਈ ਹੈ। ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਇਸ ਮਾਮਲੇ ਵਿੱਚ ਐਡਵੋਕੇਟ ਗੁਰਦੀਪ ਸਿੰਘ ਮਾਨਸ਼ਾਹੀਆ ਅਤੇ ਉਨ੍ਹਾਂ ਦੀ ਟੀਮ ਪੈਰਵੀ ਕਰ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਹੈਪੀ ਰਾਮਦਿਤਵਾਲਾ, ਡਾ. ਸੰਦੀਪ ਘੰਡ ਅਤੇ ਉਨ੍ਹਾਂ ਦੀ ਟੀਮ ਪੈਰਵੀ ਕਰ ਰਹੀ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਕਾਰਵਾਈ 25 ਸਤੰਬਰ 2026 ਨੂੰ ਹੋਵੇਗੀ
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button