ਚੰਡੀਗੜ੍ਹ: ਪੰਜਾਬ ਵਿਚ ਲਗਾਤਾਰ ਨਸ਼ਿਆਂ ਦੇ ਮਾਮਲੇ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿਥੇ ਇਕ ਪਾਸੇ ਮੌਜੂਦਾ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੁਝ ਆਪ੍ਰੇਸ਼ਨ ਵਿੱਢੇ ਗਏ ਹਨ, ਉਥੇ ਹੀ ਦੂਜੇ ਪਾਸੇ ਵਿਰੋਧੀ ਧਿਰਾਂ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਮੁੜ ਤੋਂ ਸੀ.ਐਮ ਭਗਵੰਤ ਮਾਨ ਨੂੰ ਪੰਜਾਬ ‘ਚ ਲਗਾਤਾਰ ਵੱਧ ਰਹੇ ਨਸ਼ਿਆਂ ਨੂੰ ਲੈ ਕੇ ਘੇਰਿਆ ਹੈ।
ਕਵੇਟਾ-ਕਰਾਚੀ ਨੈਸ਼ਨਲ ਹਾਈਵੇ ‘ਤੇ ਗੋਲਾਬਾਰੀ, ਡੀਸੀ ਦੀ ਮੌਤ
ਹਰਸਿਮਰਤ ਕੌਰ ਬਾਦਲ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ “ਚਾਰ ਹਫ਼ਤਿਆਂ ਤੋਂ ਇੱਕ ਸਾਲ ਤੋਂ ਦੋ ਸਾਲ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਟੀਚੇ ਨੂੰ ਸ਼ਿਫਟ ਕੀਤਾ ਹੈ। ਹੁਣ 2.5 ਸਾਲ ਬਾਅਦ ਵੀ ਲੋਕ ਨਸ਼ੇ ਦੀ ਓਵਰਡੋਜ਼ ਦਾ ਸ਼ਿਕਾਰ ਹੋ ਰਹੇ ਹਨ, ਬਠਿੰਡਾ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ 3 ਮੌਤਾਂ ਹੋਈਆਂ ਹਨ। ਹੁਣ ਮੁੱਖ ਮੰਤਰੀ ਆਪਣੇ ਆਗਾਮੀ ਆਜ਼ਾਦੀ ਦਿਵਸ ਦੇ ਭਾਸ਼ਣ ਵਿੱਚ ਪੰਜਾਬੀਆਂ ਨੂੰ ਕੀ ਕਹਿਣਗੇ ? ਉਹ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕਿਉਂ ਨਹੀਂ ਕਰ ਸਕੇ।” ਹੁਣ ਦੇਖਣਾ ਹੋਵੇਗਾ ਕੀ ਐਤਕੀ ਨਸ਼ਿਆਂ ਦੇ ਇਸ ਮਾਮਲੇ ਨੂੰ ਲੈ ਕੇ ਆਪਣੇ ਵਿਰੋਧੀਆਂ ਨੂੰ ਕਿਸ ਤਰ੍ਹਾਂ ਜਵਾਬ ਦਿੰਦੇ ਹਨ।
From four weeks to one year to two years, chief minister @BhagwantMann has continuously shifted the goal post to make Punjab drug free. Now even after 2.5 years people continue to fall prey to drug overdoses with 3 dying recently in Bathinda district. Now what will the chief… pic.twitter.com/s9tOcQtKzK
— Harsimrat Kaur Badal (@HarsimratBadal_) August 13, 2024
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.