Breaking NewsD5 specialEntertainmentNewsTop News

Controversy ‘ਚ ਆਈ ਕਰੀਨਾ ਕਪੂਰ ਖਾਨ ਦੀ ਬੁੱਕ ‘ਪ੍ਰੈਗਨੈਂਸੀ ਬਾਈਬਲ’

ਮੁੰਬਈ : ਬਾਲੀਵੁਡ ਅਦਾਕਾਰਾ ਕਰੀਨਾ ਕਪੂਰ ਖਾਨ ਦੀ ਹਾਲ ਹੀ ‘ਚ ‘ਪ੍ਰੈਗਨੈਂਸੀ ਬਾਈਬਲ’ ਲਾਂਚ ਹੋਈ ਹੈ, ਜਿਸਨੂੰ ਲੈ ਕੇ ਅਦਾਕਾਰਾ ਕਾਫ਼ੀ ਐਕਸਾਈਟਿਡ ਹੈ। ਪਰਸਨਲ ਲਾਈਫ ਹੋਵੇ ਜਾਂ ਫਿਰ ਪ੍ਰੋਫੈਸ਼ਨਲ, ਕਰੀਨਾ ਅਕਸਰ ਸੁਰਖੀਆਂ ‘ਚ ਰਹਿੰਦੀ ਹੈ। ਇਨ੍ਹਾਂ ਦੀ ਚਰਚਾ ਹਮੇਸ਼ਾ ਰਹਿੰਦੀ ਹੈ। ਇਸ ਸਾਲ ਕਰੀਨਾ ਨੇ ਦੂਜੇ ਬੇਟੇ ਨੂੰ ਜਨਮ ਦਿੱਤਾ ਹੈ। ਇਸਦੇ ਦੌਰਾਨ ਕਰੀਨਾ ਨੇ ਆਪਣੇ ਆਪ ਨੂੰ ਕਈ ਚੀਜਾਂ ‘ਚ ਵਿਅਸਤ ਰੱਖਿਆ ਸੀ। ਕਰੀਨਾ ਨੇ ਪ੍ਰੈਗਨੈਂਸੀ ਦੌਰਾਨ ਹੀ ਇਹ ਬੁੱਕ ਲਿਖੀ ਸੀ। ਇਸ ‘ਚ ਉਨ੍ਹਾਂ ਨੇ ਆਪਣੀ ਜਰਨੀ ਦੇ ਬਾਰੇ ‘ਚ ਦੱਸਿਆ ਹੈ। ਮਦਰਹੁੱਡ ਪੀਰੀਅਡ ਕਿਵੇਂ ਰਿਹਾ, ਇਸਦੇ ਬਾਰੇ ‘ਚ ਦਰਸ਼ਕਾਂ ਨੂੰ ਜਾਣਕਾਰੀ ਦਿੱਤੀ ਹੈ।

ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ,ਦਿੱਤਾ ਪ੍ਰਧਾਨਗੀ ਦਾ ਅਹੁਦਾ?D5 Channel Punjabi

ਜਿਸ ਕਰਕੇ ਇਕ ਭਾਈਚਾਰੇ ’ਚ ਗੁੱਸਾ ਦਿਖਾਈ ਦੇ ਰਿਹਾ ਹੈ। ਮੀਡਆ ਰਿਪੋਰਟ ਮੁਤਾਬਕ ਮਾਮਲਾ ਮਹਾਰਾਸ਼ਟਰ ਦੇ ਬੀਡ ਖ਼ੇਤਰ ਦਾ ਹੈ। ਅਲਫ਼ਾ ਓਮੇਗਾ ਕ੍ਰਿਸ਼ਚਨ ਫੈੱਡਰੇਸ਼ਨ ਦੇ ਪ੍ਰਧਾਨ ਅਸ਼ੀਸ਼ ਸ਼ਿੰਦੇ ਵਲੋਂ ਕਰੀਨਾ ਤੇ ਦੋ ਹੋਰਨਾਂ ਖ਼ਿਲਾਫ਼ ਬੀਡ ਦੇ ਸ਼ਿਵਾਜੀ ਨਗਰ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿੰਦੇ ਦਾ ਕਹਿਣਾ ਹੈ ਕਿ ਪਵਿੱਤਰ ਨਾਂ ‘ਬਾਈਬਲ’ ਕਿਤਾਬ ਦੇ ਸਿਰਲੇਖ ’ਚ ਸ਼ਾਮਲ ਕੀਤਾ ਗਿਆ ਹੈ, ਜਿਸ ਨੇ ਈਸਾਈਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼ਿੰਦੇ ਨੇ ਆਈ. ਪੀ. ਸੀ. ਦੀ ਧਾਰਾ 295-ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਥਾਣਾ ਇੰਚਾਰਜ ਸਾਇਨਾਥ ਥੋਂਬਰੇ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਰਿਪੋਰਟ ਦਾਇਰ ਨਹੀਂ ਕੀਤੀ ਗਈ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਘਟਨਾ ਇਥੇ ਨਹੀਂ ਵਾਪਰੀ ਹੈ, ਇਸ ਲਈ ਇਥੇ ਕੇਸ ਦਰਜ ਨਹੀਂ ਕੀਤਾ ਜਾ ਸਕਦਾ। ਮੈਂ ਉਸ ਨੂੰ ਮੁੰਬਈ ’ਚ ਸ਼ਿਕਾਇਤ ਦਰਜ ਕਰਵਾਉਣ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਕਰੀਨਾ ਕਪੂਰ ਖ਼ਾਨ ਦੀ ਇਹ ਕਿਤਾਬ ਹਾਲ ਹੀ ’ਚ ਲਾਂਚ ਕੀਤੀ ਗਈ ਹੈ। ਇਸ ਕਿਤਾਬ ’ਚ ਕਰੀਨਾ ਨੇ ਆਪਣੀ ਗਰਭ ਅਵਸਥਾ ਦੌਰਾਨ ਆਪਣੇ ਤਜਰਬੇ ਸਾਂਝੇ ਕੀਤੇ ਹਨ। ਕਰੀਨਾ ਕਪੂਰ ਖ਼ਾਨ ਦੀ ਕਿਤਾਬ ਦਾ ਸਿਰਲੇਖ ‘ਪ੍ਰੈਗਨੈਂਸੀ ਬਾਈਬਲ’ ਹੈ। ਕਰੀਨਾ ਨੇ ਅਦਿਤੀ ਸ਼ਾਹ ਭੀਮਜਾਨੀ ਨਾਲ ਕਿਤਾਬ ਦੀ ਸਹਿ-ਲੇਖਣੀ ਕੀਤੀ ਹੈ। ਇਹ ਜੁਗਨਰੌਟ ਬੁੱਕਸ ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button