Breaking NewsD5 specialIndiaNewsTop News

Corona ਦੇ ਵੱਧਦੇ ਮਾਮਲਿਆਂ ਦੇ ‘ਚ PM Modi ਨੇ 17 ਮਾਰਚ ਨੂੰ ਸਾਰੇ ਰਾਜਾਂ ਦੇ ਮੁੱਖਮੰਤਰੀਆਂ ਦੀ ਬੁਲਾਈ ਬੈਠਕ , Corona Vaccine ਨੂੰ ਲੈ ਕੇ ਹੋਵੇਗੀ ਚਰਚਾ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਲੈ ਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਸਾਰੇ ਮੁੱਖਮੰਤਰੀਆਂ ਦੇ ਨਾਲ 17 ਮਾਰਚ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬੈਠਕ ਕਰਨਗੇ। ਇਸ ਬੈਠਕ ‘ਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਖ਼ਤਰੇ ਅਤੇ ਕੋਰੋਨਾ ਵੈਕਸੀਨ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਪੀਐਮ ਮੋਦੀ ਇਸ ਦੌਰਾਨ ਮੁੱਖਮੰਤਰੀਆਂ ਤੋਂ ਕੋਰੋਨਾ ਨਾਲ ਹੁਣ ਤੱਕ ਦੀ ਲੜਾਈ ਅਤੇ ਵੈਕਸੀਨੇਸ਼ਨ ਅਭਿਆਨ ‘ਤੇ ਫੀਡਬੈਕ ਵੀ ਲੈਣਗੇ। ਪੀਐਮ ਮੋਦੀ ਇਹ ਬੈਠਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਰਨਗੇ।

ਡੱਲੇਵਾਲ ਤੇ ਯੋਗਰਾਜ ਨੇ ਘੇਰਿਆ ਗਰੇਵਾਲ,ਪੱਤਰਕਾਰਾਂ ਸਾਹਮਣੇ ਕਰਾਈ ਤਸੱਲੀ!

ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਦੇ ਅਨੁਸਾਰ ਭਾਰਤ ‘ਚ ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 26,291 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 1,13,85,339 ਹੋ ਗਈ ਹੈ। ਉਥੇ ਹੀ ਕੋਰੋਨਾ ਦੇ ਚਲਦੇ 118 ਨਵੀਂ ਮੌਤਾਂ ਵੀ ਹੋਈਆਂ ਹਨ ਜਿਸ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 1,58,725 ਹੋ ਗਈ ਹੈ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button