Corona ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਇਹ 5 Star Hotel ਕੀਤੇ ਜਾਣਗੇ Covid Hospital ‘ਚ ਤਬਦੀਲ
ਚੰਡੀਗੜ੍ਹ : ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ।
ਲਓ ਆਹ ਵੱਡੇ ਮੰਤਰੀ ਨੇ ਕਰਤਾ ਅਜਿਹਾ ਖੁਲਾਸਾ !ਸੁਣਕੇ ਲੋਕਾਂ ਦੇ ਸੁੱਤੇ ਸਾਹ ! ਉੱਡੀ ਨੀਂਦ !
ਇਸੇ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸ਼ਕ ਦੇ ਮੁਖ ਸਲਾਹਕਾਰ ਮਨੋਜ ਪਰਿੰਦਾ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ‘ਚ ਕੋਰੋਨਾ ਸੰਕਟ ਗਹਿਰਾਉਂਦਾ ਹੈ ਤਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਹੋਟਲਾਂ ਨੂੰ ਕੋਵਿਡ ਹਸਪਤਾਲ ‘ਚ ਤਬਦੀਲ ਕੀਤਾ ਜਾਵੇਗਾ। ਇਨ੍ਹਾਂ ਹੋਟਲਾਂ ‘ਚ ਪੰਜ ਤਾਰਾ ਹੋਟਲ ਮਾਊਂਟ ਵਿਊ, ਹੋਟਲ ਸ਼ਿਵਾਲਿਕ ਵਿਊ ਅਤੇ 4 ਸਟਾਰ ਹੋਟਲ ਪਾਰਕ ਵਿਊ ਸ਼ਾਮਿਲ ਹਨ।
ਮੁੱਖ ਮੰਤਰੀ ਨੇ ਲਿਖੀ ਮੋਦੀ ਤੇ ਗ੍ਰਹਿ ਮੰਤਰੀ ਨੂੰ ਚਿੱਠੀ !ਜੇ ਨਾ ਹੋਇਆ ਆਹ ਕੰਮ, ਮੱਚ ਜਾਵੇਗੀ ਹਾਹਾਕਾਰ !
ਦੱਸ ਦਈਏ ਕਿ ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 173 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 7601 ਲੋਕਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9645 ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ 3,99,556 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,27,976 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 61,935 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.