
ਮਹਿੰਗਾਈ ਭੱਤੇ (ਡੀਏ) ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ’ਤੇ ਕਾਰਵਾਈ ਨਾ ਹੋਣ ਅਤੇ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਪ੍ਰਤੀ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਵਿੱਚ ਦਾਇਰ ਮਾਣਹਾਨੀ ਪਟੀਸ਼ਨ ’ਤੇ ਕਰੀਬ ਇੱਕ ਘੰਟੇ ਤੱਕ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਜਵਾਬ ਦਾਖ਼ਲ ਨਾ ਕਰਨ ’ਤੇ ਪੰਜਾਬ ਦੇ ਮੁੱਖ ਸਕੱਤਰ ’ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ’ਤੇ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਦੱਸਣਾ ਪਵੇਗਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਪਾਲਣਾ ਕਦੋਂ ਤੱਕ ਕੀਤੀ ਜਾਵੇਗੀ।
ਡੀਏ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਦੀ ਕਥਿਤ ਉਲੰਘਣਾ ਨੂੰ ਲੈ ਕੇ ਦਾਇਰ ਮਾਣਹਾਨੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਗਿਆ ਸੀ। ਇਸ ’ਤੇ ਅਦਾਲਤ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਮੁੱਖ ਸਕੱਤਰ ’ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਅਦਾਲਤ ਦੇ ਸਖ਼ਤ ਰੁਖ਼ ਤੋਂ ਸਪੱਸ਼ਟ ਹੈ ਕਿ ਨਿਆਂਇਕ ਹੁਕਮਾਂ ਦੀ ਪਾਲਣਾ ਵਿੱਚ ਦੇਰੀ ਅਤੇ ਨਿਰਧਾਰਤ ਪ੍ਰਕਿਰਿਆ ਪ੍ਰਤੀ ਲਾਪਰਵਾਹੀ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਕਿ ਉਹ 3 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਰਹਿਣ। ਉਨ੍ਹਾਂ ਨੂੰ ਜਵਾਬ ਦਾਖ਼ਲ ਕਰਕੇ ਸਪੱਸ਼ਟ ਕਰਨਾ ਹੋਵੇਗਾ ਕਿ ਹਾਈ ਕੋਰਟ ਦੇ ਪਿਛਲੇ ਹੁਕਮਾਂ ਦੀ ਪਾਲਣਾ ਲਈ ਹੁਣ ਤੱਕ ਕਿਹੜੇ-ਕਿਹੜੇ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਕਿੰਨੀ ਸਮਾਂ-ਸੀਮਾ ਤੈਅ ਕੀਤੀ ਗਈ ਹੈ, ਇਸ ਬਾਰੇ ਵੀ ਅਦਾਲਤ ਨੂੰ ਜਾਣਕਾਰੀ ਦੇਣੀ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




