Breaking NewsD5 specialEntertainmentNewsTop News

Daler Mehndi ਨੇ ਉਦੈਪੁਰ ਹਵਾਈ ਅੱਡੇ ‘ਤੇ ਯੂਕਰੇਨ ਤੋਂ ਵਾਪਸ ਪਰਤੇ ਭਾਰਤੀ ਵਿਦਿਆਰਥੀਆਂ ਦਾ ਕੀਤਾ ਸਵਾਗਤ

ਪਟਿਆਲਾ : ਮਸ਼ਹੂਰ ਗਾਇਕ ਦਲੇਰ ਮਹਿੰਦੀ ਨੇ ਉਦੈਪੁਰ ਹਵਾਈ ਅੱਡੇ ‘ਤੇ ਯੂਕਰੇਨ ਤੋਂ ਵਾਪਸ ਆਏ ਭਾਰਤੀ ਵਿਦਿਆਰਥੀਆਂ ਦਾ ਵਤਨ ਵਾਪਸੀ ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਦਲੇਰ ਮਹਿੰਦੀ ਨੇ ਇਸ ਕੰਮ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਸਰਾਹਨਾ ਕੀਤੀ। ਦਲੇਰ ਮਹਿੰਦੀ ਨੇ ਰੂਸ-ਯੂਕਰੇਨ ਸੰਕਟ ਵਿਚਾਲੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਰੂਪ ਨਾਲ ਆਪਣੇ ਵਤਨ ਵਾਪਸ ਪਰਤਣ ਲਈ ਵਧਾਈ ਦਿੰਦੇ ਹੋਏ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ ਅਤੇ ਅਧਿਕਾਰੀਆਂ ਦੀ ਪ੍ਰਸ਼ੰਸ਼ਾ ਕੀਤੀ।

ਪ੍ਰੋ: ਭੁੱਲਰ ਦੀ ਰਿਹਾਈ ’ਚ ਰੋੜਾ ਬਣੇ ਕੇਜਰੀਵਾਲ? ਸਿੱਖਾਂ ਨੂੰ ਲੱਗਿਆ ਵੱਡਾ ਝਟਕਾ!

ਉਨ੍ਹਾਂ ਨੇ ਕਿਹਾ ਕਿ ‘ਇਹ ਭਾਰਤ ਲਈ ਖੁਸ਼ੀ ਅਤੇ ਮਾਣ ਦੇ ਪਲ ਹਨ। ਸਾਡੇ ਸਾਰੇ ਨੌਜਵਾਨ ਜੋ ਯੂਕਰੇਨ ‘ਚ ਯੁੱਧ ਦੌਰਾਨ ਫਸੇ ਹਨ,ਉਨ੍ਹਾਂ ‘ਚੋਂ ਕੁਝ ਉਦੈਪੁਰ ਪਹੁੰਚ ਗਏ ਹਨ। ਭਾਰਤ ਨੇ ‘ਆਪ੍ਰੇਸ਼ਨ ਗੰਗਾ’ ਦੀ ਸ਼ੁਰੂਆਤ ਕੀਤੀ ਹੈ, ਜਿਸ ਦੇ ਤਹਿਤ ਅਗਲੇ ਤਿੰਨ ਦਿਨਾਂ ‘ਚ 26 ਉਡਾਣਾਂ ਦਾ ਸੰਚਾਲਨ ਕੀਤਾ ਜਾਵੇਗਾ ਤਾਂ ਜੋ ਯੁੱਧ ਪ੍ਰਭਾਵਿਤ ਯੂਕਰੇਨ ਤੋਂ ਆਪਣੇ ਨਾਗਰਿਕਾਂ ਨੂੰ ਬਾਹਰ ਕੱਢਿਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button