Breaking NewsD5 specialNewsPoliticsPunjabTop News

Daljit Cheema ਨੇ ਵਧਦੇ ਪ੍ਰਦੂਸ਼ਣ ਨੂੰ ਲੈ Kejriwal ‘ਤੇ ਸਾਧਿਆ ਨਿਸ਼ਾਨਾ, ਕਿਹਾ- ਸੁਪਰੀਮ ਕੋਰਟ ਨੇ ਖੋਲ੍ਹੀ ਕੇਜਰੀਵਾਲ ਦੀ ਪੋਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਹੁਣ ਤੱਕ ਪੂਰੀ ਦੁਨੀਆਂ ਵਿੱਚ ਕਿਸਾਨਾਂ ਦਾ ਅਪਮਾਨ ਹੀ ਕੀਤਾ ਹੈ।ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ‘ਚ ਪ੍ਰਦੂਸ਼ਣ ਪਰਾਲੀ ਕਾਰਨ ਹੁੰਦਾ ਹੈ ਪਰ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪੋਲ ਖੋਲ੍ਹ ਦਿੱਤੀ ਹੈ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਹੈ ਕਿ ਪਰਾਲੀ ਦਾ ਪ੍ਰਦੂਸ਼ਣ ਸਿਰਫ਼ 4 ਫ਼ੀਸਦੀ ਹੈ।

ਉਗਰਾਹਾਂ ਜਥੇਬੰਦੀ ਦਾ ਵੱਡਾ ਐਲਾਨ, ਦਿੱਲੀ ਬਾਰਡਰ ‘ਤੇ ਮੁੜ ਲੱਗਣਗੀਆਂ ਰੌਣਕਾਂ

ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ‘ਤੇ ਝੂਠੇ ਦੋਸ਼ ਲਗਾ ਕੇ ਕੇਜਰੀਵਾਲ ਨੇ ਆਪਣਾ ਕੰਮ ਕਡਿਆ ਹੈ।ਇੱਕ ਪਾਸੇ ਉਹ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦਾ ਹੈ, ਉਥੇ ਹੀ ਦਿੱਲੀ ਵਿੱਚ ਕਿਸਾਨਾਂ ਵਿਰੁੱਧ ਕੰਮ ਕਰਦਾ ਹੈ।ਕਦੇ ਥਰਮਲ ਪਲਾਂਟ ਬੰਦ ਕਰਨ ਦੀ ਪਟੀਸ਼ਨ ਪਾਉਣੀ, ਕਦੇ ਪਰਾਲੀ ਤੋਂ ਹੋ ਰਹੇ ਪ੍ਰਦੂਸ਼ਣ ਦਾ ਦੋਸ਼ ਕਿਸਾਨਾਂ ਸਿਰ ਮੜ੍ਹਿਆ।ਪਰ ਅੱਜ ਸੁਪਰੀਮ ਕੋਰਟ ਨੇ ਕੇਜਰੀਵਾਲ ਦਾ ਅਸਲੀ ਚਿਹਰਾ ਵਿਖਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button