ਪੰਜਾਬ ਵਿੱਚ ਡੀ.ਏ.ਪੀ ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਨੂੰ ਗੈਰ-ਜ਼ਰੂਰੀ ਖੇਤੀ ਸਮਾਨ ਵੇਚਣ ਵਾਲਿਆਂ ਖਿਲਾਫ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਹੁਣ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਦੋ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਫ਼ੋਨ ਜਾਂ ਵਟਸਐਪ ਰਾਹੀਂ ਸੰਪਰਕ ਕਰ ਸਕਦੇ ਹਨ।ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਫੋਨ ਨੰਬਰ +91-98555-01076 ‘ਤੇ ਵਟਸਐਪ ਸੰਦੇਸ਼ ਭੇਜ ਕੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਗ਼ੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜ਼ਬਰਦਸਤੀ ਵੇਚਣਾ ਜਾਂ ਵੱਧ ਭਾਅ ‘ਤੇ ਖਾਦਾਂ ਵੇਚਣਾ ਜਾਂ ਖਾਦਾਂ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਖਾਦ ਕੰਟਰੋਲ ਆਰਡਰ, 1985 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.