ਅੰਮ੍ਰਿਤਸਰ : ਅੰਮ੍ਰਿਤਸਰ ਦੇ ਡੀਏਵੀ ਸਕੂਲ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਮੈਸੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਹਰਕਤ ‘ਚ ਆਏ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਕੂਲ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਪਰ ਜਦੋਂ ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਮੈਸੇਜ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸਕੂਲ ਦੇ ਕੁਝ ਵਿਦਿਆਰਥੀਆਂ ਨੇ ਇਹ ਅਫਵਾਹ ਫੈਲਾਈ ਸੀ।
SYL ‘ਤੇ ਸਰਬ ਪਾਰਟੀ ਮੀਟਿੰਗ! ਹਰਿਆਣੇ ਨੂੰ ਜਵਾਬ, ਜੇਲ੍ਹ ‘ਚੋਂ ਨਵਜੋਤ ਸਿੱਧੂ ਨੇ ਘੁਮਾਈ ਗੇਮ | D5 Channel Punjabi
ਦਰਅਸਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਮੈਸੇਜ ‘ਚ 8 ਸਤੰਬਰ ਯਾਨੀ ਅੱਜ ਵਟਸਐਪ ‘ਤੇ ਇਕ ਹੋਰ ਮੈਸੇਜ ਸ਼ੇਅਰ ਕੀਤਾ ਗਿਆ ਸੀ, ਜਿਸ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸੰਦੇਸ਼ ਦੇ ਹੇਠਾਂ ਪਾਕਿਸਤਾਨ ਦਾ ਝੰਡਾ ਵੀ ਲਗਾਇਆ ਗਿਆ ਸੀ ਅਤੇ ਇਹ ਸੰਦੇਸ਼ ਅੰਗਰੇਜ਼ੀ ਦੇ ਨਾਲ-ਨਾਲ ਉਰਦੂ ਵਿੱਚ ਵੀ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ ਸਾਰੇ ਗਰੁੱਪਾਂ ਵਿੱਚ ਸਾਂਝਾ ਕੀਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.