ਚੰਡੀਗੜ੍ਹ: ਪੰਜਾਬ ਦੇ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ਤੇ ਕਿਸਾਨਾਂ ਨੇ ਡੇਰੇ ਲਾਏ ਹੋਏ ਹਨ। ਫਸਲਾਂ ਉਤੇ MSP ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਕੁਚ ਕਰਨ ਦੀ ਤਿਆਰੀ ਕੀਤੀ ਹੋਈ ਹੈ। ਉਥੇ ਹੀ ਦੂਜੇ ਪਾਸੇ ਹਰਿਆਣਾ ਸਰਕਾਰ ਨੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਨਾਲ ਲੱਗਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ। ਸੂਤਰਾਂ ਵੱਲੋਂ ਆ ਰਹੀ ਵੱਡੀ ਜਾਣਕਾਰੀ ਮੁਤਾਬਕ ਹੁਣ ਪੰਜਾਬ ਸਰਕਾਰ ਨੇ ਪੰਜਾਬ ਵਿਚ ਐਂਮਰਜੈਂਸੀ ਦੀ ਤਿਆਰੀ ਕਰ ਲਈ ਹੈ। ਪੰਜਾਬ ਵਿਚ ਕਿਸੇ ਵੀ ਤਰ੍ਹਾਂ ਅਯਸੁਖਾਵੀ ਘਟਨਾਂ ਨਾ ਵਾਪਰੇ ਇਸ ਲਈ ਸਰਕਾਰ ਨੇ ਐਂਮਰਜੈਂਸੀ ਦੀ ਤਿਆਰੀ ਵਿੱਡ ਲਈ ਹੈ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਹਾਰੀਕੋਰਟ ‘ਚ ਹੋਈ ਸੁਣਵਾਈ ਦੌਰਾਨ ਇਹ ਸ਼ੱਪਸ਼ਟ ਕਰ ਦਿੱਤਾ ਸੀ ਕਿ ਕਿਸਾਨਾਂ ਪੈਦਲ ਆਪਣਾ ਪ੍ਰਦਰਸ਼ਨ ਕਰ ਸਕਦੇ ਹਨ, ਪਰ ਉਹ ਜੇਸੀਬੀ ਮਸ਼ੀਨਾਂ ਨਾਲ ਪ੍ਰਦਰਸ਼ਨ ਨਹੀਂ ਕਰ ਸਕਦੇ।
ਭਾਜਪਾ ਆਗੂਆਂ ਨੇ ਆਈਪੀਐਸ ਜਸਪ੍ਰੀਤ ਸਿੰਘ ਨੂੰ ਕਥਿਤ ਤੌਰ ‘ਤੇ ਕਿਹਾ ਖਾਲਿਸਤਾਨੀ
ਹਰਿਆਣਾ ਸਰਕਾਰ ਵੱਲੋਂ ਵੀ ਅੱਜ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਗਈ। ਹਰਿਆਣਾ ਸਰਕਾਰ ਨੇ ਕਿਹਾ ਕਿ ਜੇਕਰ ਕੋਈ ਵੀ ਹਰਿਆਣਾ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਸੀ ਉਸ ਖਿਲਾਫ਼ ਗੈਰ-ਜ਼ਮਾਨਤੀ ਕਾਰਵਾਈ ਕਰਾਂਗੇ।
हरियाणा पुलिस किसानों द्वारा शांतिपूर्ण प्रदर्शन करते हुए भारी मशीनरी जैसे जेसीबी, पोकलेन आदि का प्रयोग न करने की घोषणा का स्वागत करती है। हरियाणा पुलिस की अपील- ट्रैक्टर ट्राली का प्रयोग ना करें प्रदर्शनकारी। कानून व्यवस्था बनाए रखने में करें सहयोग। @anilvijminister @cmohry pic.twitter.com/GZK3hShghs
— Haryana Police (@police_haryana) February 21, 2024
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਧਰਤੀ ਹਿਲਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.