Breaking NewsD5 specialNewsPoliticsPunjab

Delhi Election | ਅੱਜ ਦਿੱਲੀ ‘ਚ ਚੋਣਾਂ, ਕੌਣ ਬਣੂ ਮੁੱਖ ਮੰਤਰੀ | Sidhu ਵਾਂਗ Jakhar ਵੀ ਬੋਲ ਪਿਆ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੇ 70 ਹਲਕਿਆਂ ਲਈ ਅੱਜ ਵੋਟਾਂ ਪੈਣਗੀਆਂ ‘ਤੇ ਚੋਣ ਕਮਿਸ਼ਨ ਨੇ ਵੋਟ ਪ੍ਰਕਿਰਿਆ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ, ਭਾਜਪਾ ਤੇ ਕਾਂਗਰਸ ਸਮੇਤ ਹੋਰ ਉਮੀਦਵਾਰਾਂ ਨੂੰ ਮਿਲਾ ਕੇ ਚੋਣ ਮੈਦਾਨ ‘ਚ 672 ਉਮੀਦਵਾਰ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਦਿੱਲੀ ਦੇ 1,47,86,382 ਵੋਟਰ ਕਰਨਗੇ। ਇਸ ਵਾਰ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਤੇ ਕਾਂਗਰਸ ਦਰਮਿਆਨ ਹੈ।ਕਰੀਬ 25 ਸੀਟਾਂ ਤੇ ਬਹੁਤ ਹੀ ਫਸਵੀਂ ਟੱਕਰ ਮੰਨੀ ਜਾ ਰਹੀ ਹੈ।

Delhi Election | ਅੱਜ ਦਿੱਲੀ ‘ਚ ਚੋਣਾਂ, ਕੌਣ ਬਣੂ ਮੁੱਖ ਮੰਤਰੀ | Sidhu ਵਾਂਗ Jakhar ਵੀ ਬੋਲ ਪਿਆ

ਪੰਜਾਬ ਦੇ ਥਰਮਲ ਪਲਾਟਾਂ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨਿੱਜੀ ਥਰਮਲ ਪਾਵਰ ਪਲਾਂਟਾਂ ਨੂੰ ਬੰਦ ਕਰਨ ਦੀ ਤਿਆਰੀ ਵਿੱਚ ਹੈ। ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਿੱਜੀ ਥਰਮਲ ਪਲਾਂਟਾਂ ਨੂੰ ਲੈ ਕੇ ਰਾਜ ਸਰਕਾਰ ਦੇ ਮੌਜੂਦਾ ਰਵੱਈਏ ‘ਤੇ ਚਿੰਤਾ ਜਤਾਈ ਅਤੇ ਮਾਮਲੇ ‘ਚ ਲਾਪਰਵਾਹੀ ਵਰਤਣ ਅਤੇ ਗੈਰ ਜ਼ਿੰਮੇਵਾਰ ਅਫ਼ਸਰਾਂ ਦੀ ਪਹਿਚਾਣ ਕਰਨ ਨੂੰ ਕਿਹਾ। ਜਾਖੜ ਨੇ ਕਿਹਾ ਕਿ ‘ਦੇਸ਼ ਵਿੱਚ ਮਹਿੰਗੀ ਬਿਜਲੀ ਤੋਂ ਛੁਟਕਾਰਾ ਪਾਉਣ ਲਈ ਉਹ ਛੇਤੀ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button