Breaking NewsD5 specialIndiaNewsPoliticsPunjab

ਸੱਜਣ ਕੁਮਾਰ ਨੂੰ HC ਤੋਂ ਇੱਕ ਹੋਰ ਝਟਕਾ, 31 ਦਸੰਬਰ ਤੱਕ ਕਰਨਾ ਹੀ ਹੋਵੇਗਾ ਸਰੇਂਡਰ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਦੋਸ਼ੀ ਸੱਜਣ ਕੁਮਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਿਸ ‘ਚ ਉਸ ਨੇ ਕੋਰਟ ਤੋਂ ਆਤਮਸਰਮਪਣ ਲਈ 30 ਜਨਵਰੀ ਤੱਕ ਦਾ ਸਮਾਂ ਮੰਗਿਆ ਸੀ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ 17 ਦਸੰਬਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕੁਮਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ 31 ਦਸੰਬਰ ਤੱਕ ਆਮਤਸਮਰਪਣ ਕਰ ਦੇਣ ਪਰ ਉਨ੍ਹਾਂ ਨੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਮੱਦੇਨਜ਼ਰ ਇਕ ਮਹੀਨੇ ਦਾ ਸਮਾਂ ਮੰਗਿਆ ਸੀ। ਸੱਜਣ ਨੇ ਆਪਣੀ ਅਰਜ਼ੀ ‘ਚ ਕਿਹਾ ਸੀ ਕਿ ਪਰਿਵਾਰ, ਬੱਚਿਆਂ ਅਤੇ ਸੰਪਤੀ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਕੁਝ ਸਮਾਂ ਚਾਹੀਦਾ। ਉਨ੍ਹਾਂ ਨੇ ਕਿਹਾ ਸੀ ਕਿ ਉਹ ਆਪਣੇ ਕਰੀਬੀ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਵੀ ਮਿਲਣਾ ਚਾਹੁੰਦਾ ਹੈ, ਜੋ 73 ਸਾਲ ਤੱਕ ਉਸ ਨਾਲ ਜੁੜੇ ਰਹੇ।

Read Also ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ‘ਚ ਆਇਆ ਸਿਆਸੀ ਭੂਚਾਲ (ਵੀਡੀਓ)

ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਵੱਲੋਂ ਕੋਰਟ ‘ਚ ਪੇਸ਼ ਹੋਏ ਵਕੀਲ ਅਨਿਲ ਸ਼ਰਮਾ ਨੇ ਕਿਹਾ ਕਿ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣ ਲਈ ਉਸ ਨੂੰ ਕੁਝ ਹੋਰ ਸਮਾਂ ਚਾਹੀਦਾ ਅਤੇ ਕੁਮਾਰ ਨੂੰ ਆਪਣੇ ਪਰਿਵਾਰ, ਬੱਚਿਆਂ ਅਤੇ ਸੰਪਤੀ ਨਾਲ ਜੁੜੀਆਂ ਜ਼ਿੰਮੇਵਾਰੀਆਂ ਲਈ ਵੀ ਸਮਾਂ ਚਾਹੀਦਾ। ਦੂਜੇ ਪਾਸੇ 1984 ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ‘ਚ ਕੁਮਾਰ ਵੀਰਵਾਰ ਨੂੰ ਕੋਰਟ ‘ਚ ਪੇਸ਼ ਹੋਏ। ਉਨ੍ਹਾਂ ਨੇ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਪਣਾ ਮੋਬਾਇਲ ਫੋਨ ਅਦਾਲਤ ਨੂੰ ਸੌਂਪ ਦਿੱਤਾ। ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁੱਖ ਵਕੀਲ ਮੌਜੂਦ ਨਹੀਂ ਹਨ, ਇਸ ਦੀ ਗੁਜਾਰਿਸ਼ ‘ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ 22 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤੀ। ਹੇਠਲੀ ਅਦਾਲਤ ‘ਚ ਫਿਲਹਾਲ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਅਤੇ ਵੇਦ ਪ੍ਰਕਾਸ਼ ਦੇ ਖਿਲਾਫ ਕਤਲ ਅਤੇ ਦੰਗੇ ਫੈਲਾਉਣ ਦਾ ਮੁਕੱਦਮਾ ਚੱਲ ਰਿਹਾ ਹੈ। ਇਹ ਮਾਮਲਾ ਸੁਲਤਾਨਪੁਰੀ ਵਾਸੀ ਸੁਰਜੀਤ ਸਿੰਘ ਦੇ ਕਤਲ ਨਾਲ ਜੁੜਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button