Breaking NewsD5 specialNewsPoliticsPunjab

DGP ਤੋਂ ਵਾਪਸ ਸੁਰੱਖਿਆ ਲੈਣ ਪਹੁੰਚਿਆ ਬਾਜਵਾ,ਕੈਪਟਨ ਤੋਂ ਬਾਗੀ ਹੋ ਕੇ ਚੱਲੂ DGP? ਆਹ ਹੁੰਦੀ ਹਾਈਕਮਾਨ ਦੀ ਪਾਵਰ!

ਪਟਿਆਲਾ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ‘ਚ ਉਨ੍ਹਾਂ ਲਿਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਤੇ ਪੁਲਿਸ ਰਿਪੋਰਟ ਵਿੱਚ ਦਿੱਤੇ ਗਏ ਕਾਰਨ ਕੋਈ ਬਹੁਤ ਵਾਜਿਬ ਨਹੀਂ ਹਨ। ਸੂਬਾ ਇੰਟੈਲੀਜੈਂਸ ਰਿਪੋਰਟ ‘ਚ ਕੇਂਦਰ ਵੱਲੋਂ ਮੁਹੱਈਆ ਕੀਤੀ ਗਈ ਸੁਰੱਖਿਆ ਨਫਰੀ ਦਾ ਹਵਾਲਾ ਦਿੱਤਾ ਗਿਆ ਹੈ।
ਬਾਜਵਾ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਤੋਂ ਸੁਰੱਖਿਆ ਦਸਤੇ ਮਿਲੇ ਹੋਏ ਹਨ।

🔴 LIVE 🔴 72 MLA ਹੋਏ ਕੈਪਟਨ ਦੇ ਵਿਰੁੱਧ, ਮੁੱਖ ਮੰਤਰੀ ਦੀ ਕੁਰਸੀ ਨੂੰ ਖ਼ਤਰਾ?

ਬਾਜਵਾ ਨੇ ਸਵਾਲ ਕਰਦਿਆਂ ਕਿਹਾ ਕਿ ਜਿਸ ਗੱਲ ਨੂੰ ਆਧਾਰ ਬਣਾ ਕੇ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਸੇ ਤਰ੍ਹਾਂ ਅਕਾਲੀ ਆਗੂਆਂ ਦੀ ਸੁਰੱਖਿਆ ਵਾਪਿਸ ਕਿਉਂ ਨਹੀਂ ਲਈ ਗਈ। ਨਾਲ ਹੀ ਬਾਜਵਾ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਪੰਜਾਬ ਦਿਨਕਰ ਗੁਪਤਾ ਜਿੰਮੇਵਾਰ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button