Breaking NewsD5 specialNewsPunjabTop News

DGP ਦਿਨਕਰ ਗੁਪਤਾ ਨੇ ਲਗਵਾਇਆ ਕੋਰੋਨਾ ਦਾ ਟੀਕਾ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਰੰਟਲਾਈਨ ਵਰਕਰਾਂ ਲਈ ਕੋਵੀਡ – 19 ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਿਸ ਹੈੱਡਕੁਆਰਟਰਾਂ ਤੋਂ ਕੀਤੀ। ਇਸ ਦੌਰਾਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਇਆ। ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਹੋਰ ਉੱਚ ਅਧਿਕਾਰੀਆਂ ਦੇ ਨਾਲ ਟੀਕਾ ਲਗਾਉਣ ਵਾਲਿਆਂ ‘ਚ ਸ਼ਾਮਲ ਹਨ। ਪੰਜਾਬ ‘ਚ ਚੱਲ ਰਹੀ ਟੀਕਾਕਰਣ ਮੁਹਿੰਮ ਦੇ ਦੂੱਜੇ ਪੜਾਅ ਦੇ ਅਨੁਸਾਰ ਪੰਜਾਬ ਭਰ ‘ਚ ਲਗਭਗ 82789 ਪੁਲਿਸ ਮੁਲਾਜ਼ਮਾਂ ਨੂੰ ਕੋਵੀਡ-19 ਟੀਕਾ ਲਗਾਇਆ ਜਾਣਾ ਹੈ।

ਸਵੇਰੇ ਜਥੇਬੰਦੀਆਂ ਨੇ ਦਿੱਤੀ ਵੱਡੀ ਖੁਸ਼ਖਬਰੀ!ਪੂਰੇ ਪੰਡਾਲ ‘ਚ ਖੜ੍ਹੇ ਹੋ ਲੱਗੇ ਜੈਕਾਰੇ!

ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਹੈੱਡਕੁਆਰਟਰ ‘ਚ ਪੰਜਾਬ ਪੁਲਿਸ ਸ਼ਹੀਦ ਸਮਾਰਕ ‘ਤੇ ਅੱਤਵਾਦ ਦੇ ਵਿਰੁੱਧ ਲੜਾਈ ਦੇ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਵੱਖ ਵੱਖ ਰੈਂਕਾਂ ਦੇ 1800 ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button