Breaking NewsPunjabTop News

DGP ਪੰਜਾਬ ਦੀ ਵੱਡੀ ਕਾਰਵਾਈ, ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਕੀਤਾ ਮੁਅੱਤਲ

ਪਟਿਆਲਾ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੱਡੀ ਕਾਰਵਾਈ ਕਰਦੇ ਹੋਏ ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਐਨਡੀਪੀਐਸ ਮਾਮਲੇ ਵਿੱਚ 10 ਸਾਲ ਦੀ ਸਜ਼ਾ ਭੁਗਤ ਰਹੇ ਜਗਜੀਤ ਸਿੰਘ ਗੁੱਲੂ ਨੇ ਇਲਜ਼ਾਮ ਲਗਾਇਆ ਕਿ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੇ 12 ਹਜਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

ਪੈ ਗਿਆ ਕਾਂਗਰਸ ‘ਚ ਘਮਾਸਾਣ ! ਜੇਲ੍ਹ ‘ਚ ਬੈਠੇ ਸਿੱਧੂ ਨੇ ਘੁੰਮਾਈ ਗੇਮ | ਰਾਹੁਲ ਗਾਂਧੀ ਤੋਂ ਹੋਇਆ ਬਾਗੀ ?

ਜਗਜੀਤ ਸਿੰਘ ਗੁੱਲੂ ਨੇ ਸਾਢੇ 12 ਹਜਾਰ ਰੁਪਏ ਕਮਲਜੀਤ ਸਿੰਘ ਦੇ ਖਾਤੇ ਵਿੱਚ ਜਮਾ ਕਰਵਾਏ ਸਨ। ਇਸ ਬਾਰੇ ਕੈਦੀ ਨੇ ਏਡੀਜੀਪੀ ਜੇਲ੍ਹ ਨੂੰ ਸ਼ਿਕਾਇਤ ਕੀਤੀ ਸੀ। ਉਥੇ ਹੀ ਸੂਤਰਾਂ ਮੁਤਾਬਕ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵਲੋਂ ਜਾਂਚ ਕੀਤੀ ਗਈ ‘ਤੇ ਜਾਂਚ ਦੀ ਰਿਪੋਰਟ ਦੇ ਆਧਾਰ ’ਤੇ ਉੱਚ ਅਧਿਕਾਰੀਆਂ ਵਲੋਂ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button