Breaking NewsD5 specialNewsPoliticsPunjab

DGP ਸੈਣੀ ਨੂੰ ਅਦਾਲਤ ਵੱਲੋਂ ਰਾਹਤ, ਅਗਲੇ ਮਹੀਨੇ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਅਤੇ ਫ਼ਾਰਮ ਹਾਊਸ ‘ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਸ਼ੁੱਕਰਵਾਰ ਨੂੰ ਮੋਹਾਲੀ ਅਦਾਲਤ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਾਬਕਾ ਡੀ. ਜੀ. ਪੀ. ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ।

🔴 LIVE 🔴ਸੁਮੇਧ ਸੈਣੀ ਦੇ ਘਰ ਪਹੁੰਚੀ ਪੁਲਿਸ,ਹੋ ਸਕਦੀ ਗ੍ਰਿਫਤਰੀ?ਸਰੂਪ ਗੁੰਮ ਮਾਮਲੇ ‘ਚ SGPC ਦੇ ਬੰਦਿਆਂ ਤੇ ਕਾਰਵਾਈ

ਇਸ ਤੋਂ ਪਹਿਲਾਂ ‘ਸਿੱਟ’ (ਵਿਸ਼ੇਸ਼ ਜਾਂਚ ਟੀਮ) ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ ਸੀ। ਮੋਹਾਲੀ ਦੀ ਵਿਸ਼ੇਸ਼ ਅਦਲਾਤ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ’ਤੇ ਲਾਈ ਰੋਕ ਹਟਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਕਤ ਛਾਪੇਮਾਰੀ ਕੀਤੀ ਗਈ ਪਰ ਹੁਣ ਮੋਹਾਲੀ ਅਦਾਲਤ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਗਲੇ ਮਹੀਨੇ ਤੱਕ ਰੋਕ ਲਾ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button