Breaking NewsD5 specialNewsPoliticsPunjab

Dhindsa Vs Badal | ਢੀਂਡਸਾ ਦਾ ਬਾਦਲਾਂ ਨੂੰ ਇਕ ਹੋਰ ਝਟਕਾ | ਵੱਡੇ ਅਕਾਲੀ ਨੇ ਬਾਦਲਾਂ ਦਾ ਛੱਡਿਆ ਸਾਥ

ਮੋਗਾ : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਅਕਾਲੀਦਲ ਨੂੰ  ਅਸਲ ਲੀਹਾਂ ਤੇ ਲਿਆਉਣ  ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਉਸ ਵਕਤ ਵੱਡਾ ਬਲ ਮਿਲਿਆ। ਜਦੋਂ ਸਾਬਕਾ ਸੂਚਨਾ ਕਮਿਸ਼ਨਰ ਸ: ਨਿਧੱੜਕ ਸਿੰਘ ਬਰਾੜ ਨੇ ਸ:ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਸਰਦਾਰ ਨਿੱਧੜਕ ਸਿੰਘ ਬਰਾੜ ਨੇ ਕਿਹਾ ਕਿ ਕਿਹਾ ਕਿ ਬੀਤੇ ਸਾਲ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦੇਣ ਦੇ ਜ਼ਿੰਮੇਵਾਰ ਦੋਵੇਂ ਬਾਦਲ ਹਨ।

Big Breaking-ਸਿਹਤ ਮੰਤਰੀ ਦੀ ਵਿਗੜੀ ਸਿਹਤ, ਹਸਪਤਾਲ ਦਾਖਿਲ, ਹੋਇਆ ਕੋਰੋਨਾ ਟੈਸਟ

ਜਿਨ੍ਹਾਂ ਦੀ ਬਦੌਲਤ ਅਜੇ ਤੱਕ ਅਸਲ ਦੋਸ਼ੀ ਕਾਬੂ ਨਹੀਂ ਹੋ ਸਕੇ ਇਸ ਮੌਕੇ ਤੇ ਬਰਾੜ ਨੇ ਕਿਹਾ ਕਿ ਮੈਂ ਅਜਿਹੇ ਲੀਡਰਾਂ ਨਾਲ ਰਹਿ ਕੇ ਕੰਮ ਕਰਨਾ ਪਸੰਦ ਨਹੀਂ ਕਰਦਾ ਜਿਨ੍ਹਾਂ ਨੇ ਸਾਡੇ ਗੁਰੂ ਸਾਹਬ ਦੇ ਦੋਸ਼ੀਆਂ ਨੂੰ ਸਜ਼ਾ ਤੱਕ ਨਹੀਂ। ਇਸ ਮੌਕੇ ਤੇ ਭਰਵੇਂ ਇਕੱਠ ਨੂੰ ਸੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਲਈ ਸਾਰੇ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣ ਲਈ ਸਾਰੀਆਂ ਪਾਰਟੀਆਂ ਇੱਕ ਪਲੇਟਫ਼ਾਰਮ ਤੇ ਇਕੱਠੇ ਹੋ ਕੇ ਚੋਣਾਂ ਲੜਨਗੀਆਂ ਅਤੇ ਸਾਰੀਆਂ ਪਾਰਟੀਆਂ ਮਿਲ ਕੇ ਇੱਕ ਨਵੀਂ ਪਾਰਟੀ ਦਾ ਗਠਨ ਕਰਨਗੀਆਂ।

India-China Border | ਭਾਰਤ-ਚੀਨ ਸਰਹੱਦ ‘ਤੇ ਤਣਾਅ

ਜੋ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਜਿਊਂਦਾ ਰੱਖਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ ਇਸ ਮੌਕੇ ਤੇ ਢੀਂਡਸਾ ਨੇ ਕਿਹਾ ਕਿ ਨਿਧੜਕ ਸਿੰਘ ਬਰਾੜ ਇੱਕ ਅਜਿਹੇ ਆਗੂ ਹਨ। ਜਿਨ੍ਹਾਂ ਦਾ ਪਰਿਵਾਰ ਮੁੱਢ ਮੁੜ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਜੋ ਪਿਛਲੇ ਪੰਜ ਸਾਲਾਂ ਦਰਮਿਆਨ ਸੂਚਨਾ ਕਮਿਸ਼ਨਰ ਰੈਂਕ ਦੇ ਅਹੁਦੇ ਤੇ ਰਹਿ ਕੇ ਵੀ ਸੇਵਾ ਕਰ ਚੁੱਕੇ ਹਨ। ਉਨ੍ਹਾਂ ਜਾ ਕੇ ਅਜਿਹੇ ਆਗੂਆਂ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਲਈ ਯਤਨ ਕੀਤੇ ਹਨ ਤੇ ਅੱਜ ਇਨ੍ਹਾਂ ਦੇ ਮਨਾਂ ਅੰਦਰ ਵੀ ਦੁੱਖ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਜਿਸ ਨੂੰ ਬਾਦਲ ਪਰਿਵਾਰ ਚਲਾ ਰਿਹਾ ਹੈ।

Harsimrat Badal ਨੂੰ ਆਹ ਕੀ ਬੋਲ ਗਿਆ Captain ਦਾ MLA, ਸੁਣਕੇ ਹੋਜੋਗੇ ਹੈਰਾਨ

ਉਹ ਪਾਰਟੀ ਜੋ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਨਾਕਾਮ ਰਹੀ ਹੈ। ਇਸ ਮੌਕੇ ਤੇ ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡਕੇ  ਵੱਡੇ ਵੱਡੇ ਲੀਡਰ ਸਾਡੇ ਨਾਲ ਮਿਲਕੇ  ਪੰਥਕ ਪਾਰਟੀ ਅਕਾਲੀ ਦਲ ਨੂੰ ਮੁੜ ਤੋਂ  ਬਚਾਉਣ ਲਈ ਯਤਨ ਕਰਨਗੇ। ਇਸ ਮੌਕੇ ਤੇ ਢੀਂਡਸਾ ਨੇ ਨਿਧੜਕ ਸਿੰਘ ਬਰਾੜ ਨੂੰ ਸ਼ਾਮਿਲ ਕਰਨ ਉਪਰੰਤ ਜੀ ਆਇਆਂ ਆਖਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button