PunjabTop News

ਕਰਤਾਰਪੁਰ ਲਾਂਘੇ ਕੋਲ ਟੁੱਟਿਆ ਧੁੱਸੀ ਬੰਨ੍ਹ, ਕਰਤਾਰਪੁਰ ਯਾਤਰਾ ਤੇ ਲੱਗੀ ਅਸਥਾਈ ਤੌਰ

ਜੰਮੂ ਕਸ਼ਮੀਰ ਦੇ ਉਜ ਡੈਮ ਤੋਂ ਰਾਵੀ ਵਿੱਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਦੇਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ‘ਚ ਵੀ ਇਸ ਦਾ ਅਸਰ ਪਵੇਗਾ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ‘ਚ ਅਲਰਟ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਬਣੇ ਕਰਤਾਰਪੁਰ ਲਾਂਘੇ ਦੇ ਆਲੇ-ਦੁਆਲੇ ਰਾਵੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਪਾਣੀ ‘ਚ ਡੁੱਬ ਗਈ ਹੈ। ਪਾਕਿਸਤਾਨ ਵਿੱਚ ਬਣੇ ਧੁੱਸੀ ਬੰਨ੍ਹ ਦੇ ਟੁੱਟਣ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।

ਰੋਕੀ ਗਈ ਕਰਤਾਰਪੁਰ ਯਾਤਰਾ

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਕਰਤਾਰਪੁਰ ਯਾਤਰਾ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਡੀਸੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਆਪਣੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਰੋਕਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button