EntertainmentTop News

Diljit Dosanjh ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ, 30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ

ਦਿਲਜੀਤ ਦੋਸਾਂਝ ਦੇ ਦਿੱਲੀ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਨੂੰ ਦਿੱਲੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਮਿਲ ਗਈ ਹੈ। ਪ੍ਰਬੰਧਕਾਂ ਵੱਲੋਂ ਸੁਰੱਖਿਆ ਅਤੇ ਭੀੜ ਨੂੰ ਕੰਟਰੋਲ ਕਰਨ ਲਈ ਵਿਸਥਾਰਪੂਰਵਕ ਯੋਜਨਾ ਪੇਸ਼ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਪ੍ਰੋਗਰਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ (ANI) ਦੀ ਰਿਪੋਰਟ ਮੁਤਾਬਕ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕੰਸਰਟ ਲਈ ਐਨਓਸੀ (NOC) ਅਤੇ ਹੋਰ ਲੋੜੀਂਦੀਆਂ ਮਨਜ਼ੂਰੀਆਂ ਦਿੱਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਕੰਸਰਟ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਚਿੰਤਾ ਜਤਾਈ ਸੀ। ਪੁਲਿਸ ਨੂੰ ਖਦਸ਼ਾ ਸੀ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਕਾਰਨ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਨ੍ਹਾਂ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਨਾ ਮਿਲਣ ਕਾਰਨ ਸ਼ੁਰੂ ਵਿੱਚ ਪ੍ਰੋਗਰਾਮ ਦੀ ਮਨਜ਼ੂਰੀ ਰੋਕ ਦਿੱਤੀ ਗਈ ਸੀ।
ਕੰਸਰਟ ਦੀ ਮਨਜ਼ੂਰੀ ਨੂੰ ਲੈ ਕੇ ਬਣਿਆ ਅੜਿੱਕਾ ਦੂਰ ਕਰਨ ਲਈ ਪਿਛਲੇ ਕੁਝ ਦਿਨਾਂ ਦੌਰਾਨ ਪ੍ਰਬੰਧਕਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਕਈ ਮੀਟਿੰਗਾਂ ਹੋਈਆਂ। ਇਨ੍ਹਾਂ ਮੀਟਿੰਗਾਂ ਵਿੱਚ ਪ੍ਰਬੰਧਕਾਂ ਨੇ ਦਰਸ਼ਕਾਂ ਦੇ ਆਉਣ-ਜਾਣ ਦੇ ਰਸਤੇ, ਐਮਰਜੈਂਸੀ ਦੌਰਾਨ ਬਾਹਰ ਨਿਕਲਣ ਦੇ ਪ੍ਰਬੰਧ, ਪਾਰਕਿੰਗ ਅਤੇ ਭੀੜ ਨੂੰ ਸੰਭਾਲਣ ਸਬੰਧੀ ਪੂਰੀ ਯੋਜਨਾ ਪੇਸ਼ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button