ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ “ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ.. ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ।” ਉਨ੍ਹਾਂ ਨੇ ਅੱਗੇ ਕਿਹਾ ਕਿ ਦੀਵਾਲੀ ਦਾ ਦੀਵਾ ਹਰ ਘਰ ਵਿਚ ਤਰੱਕੀ ਤੇ ਤੰਦਰੁਸਤੀ ਦੀ ਰੋਸ਼ਨੀ ਲਿਆਵੇ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਜ ਕੱਲ੍ਹ ਪ੍ਰਦੂਸ਼ਣ ਬਹੁਤ ਵੱਧ ਰਿਹਾ ਹੈ ਤੇ ਇਸ ਲਈ ਲੋਕ ਕੋਸ਼ਿਸ਼ ਕਰ ਕੇ ਗ੍ਰੀਨ ਦੀਵਾਲੀ ਮਨਾਉਣ।
Diwali ਮੌਕੇ ਲਾਈਵ ਹੋਏ CM ਮਾਨ ਖੁਸ਼ ਕੀਤੇ ਲੋਕ, ਪੰਜਾਬੀਆਂ ਨੂੰ ਕੀਤੀ ਅਪੀਲ
ਉਹਨਾਂ ਇਹ ਵੀ ਕਿਹਾ ਕਿ ਦੀਵਾਲੀ ਵਾਲੇ ਦਿਨ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਆਤਿਸ਼ਬਾਜ਼ੀ ਕਰਦੇ ਹੋਏ ਵਾਪਰਨ ਵਾਲੇ ਹਾਦਸਿਆਂ ਤੋਂ ਬਚਿਆ ਜਾਵੇ। ਉਹਨਾਂ ਕਿਹਾ ਕਿ ਉਹ ਹੈਪੀ ਦੇ ਨਾਲ ਨਾਲ ਸਭ ਨੂੰ ਸੇਫ ਦੀਵਾਲੀ ਵੀ ਕਹਿੰਦੇ ਹਨ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੂੰ ਮੁਸਤੈਦ ਰਹਿਣ ਦੇ ਹੁਕਮ ਦਿੱਤੇ ਗੲ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਪ੍ਰਸ਼ਾਸਨ ਦਾ ਸਾਥ ਦੇਣ।ਉਹਨਾਂ ਕਿਹਾ ਕਿ ਦੀਵਾਲੀ ਕਈ ਲੋਕਾਂ ਵਾਸਤੇ ਰੋਜ਼ਗਾਰ ਲੈ ਕੇ ਆਉਂਦੀ ਹੈ। ਜੋ ਲੋਕ ਹੱਥ ਨਾਲ ਦੀਵੇ ਬਣਾਉਂਦੇ ਹਨ, ਉਹਨਾਂ ਦਾ ਸਾਥ ਦਿੱਤਾ ਜਾਵੇ। ਉਹਨਾਂ ਲੋਕਾਂ ਤੋਂ ਦੀਵੇ ਖਰੀਦੇ ਜਾਣ ਤਾਂ ਜੋ ਉਹ ਵੀ ਦੀਵਾਲੀ ਮਨਾ ਸਕਣ।
ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..
ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ pic.twitter.com/PNJLFWD57R
— Bhagwant Mann (@BhagwantMann) October 24, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.