PunjabTop News

DM ਰੰਧਾਵਾ ਮੌਤ ਮਾਮਲਾ : ਹਾਈਕੋਰਟ ਦਾ ਰੁਖ਼ ਕਰੇਗਾ ਪਰਿਵਾਰ, ਕਿਹਾ-ਪੁਲਿਸ ਜਾਂਚ ‘ਤੇ ਨਹੀਂ ਭਰੋਸਾ

ਅੰਮ੍ਰਿਤਸਰ ਵਿਚ DM ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਤੇ ਇਨਸਾਫ ਦੀ ਮੰਗ ਕੀਤੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਹਾਦਸੇ ਦੇ 35 ਦਿਨ ਬੀਤਣ ਮਗਰੋਂ ਅਜੇ ਤੱਕ ਇਨਸਾਫ ਦੀ ਦਿਸ਼ਾ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਹੁਣ ਅਸੀਂ ਹਾਈਕੋਰਟ ਦਾ ਰੁਖ਼ ਕਰਾਂਗੇ।

ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਸਿਰਫ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮਾਮਲੇ ਨੂੰ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦੋਂ ਕਿ ਕਈ ਹੋਰ ਮੁਲਜ਼ਮ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ। ਉਨ੍ਹਾਂ ਪੁਲਿਸ ਜਾਂਚ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੂਰੀ ਜਾਂਚ ਪ੍ਰਕਿਰਿਆ ਪੱਖਪੂਰਨ ਲੱਗ ਰਹੀ ਹੈ ਤੇ ਸੱਚਾਈ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ।

ਪ੍ਰੈੱਸ ਕਾਨਫਰੰਸ ਦੌਰਾਨ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਮਜਬੂਰੀ ਵਿਚ ਦੁਬਾਰਾ ਮੀਡੀਆ ਦੇ ਸਾਹਮਣੇ ਆਉਣਾ ਪਿਆ ਕਿਉਂਕਿ ਇੰਨੇ ਦਿਨਾਂ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ। ਉੁਨ੍ਹਾਂ ਨੇ ਸਰਕਾਰ ‘ਤੇ ਵਾਅਦੇ ਪੂਰਾ ਨਾ ਕਰਨ ਦਾ ਦੋਸ਼ ਲਗਾਇਆ।

ਪਰਿਵਾਰ ਨੇ ਅਖੀਰ ਵਿਚ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮ ਗ੍ਰਿਫਾਤਰ ਨਹੀਂ ਹੁੰਦੇ, ਨਿਰਪੱਖ ਜਾਂਚ ਨਹੀਂ ਹੁੰਦੀ, ਉਹ ਆਪਣੀ ਲੜਾਈ ਜਾਰੀ ਰੱਖਣਗੇ ਤੇ ਹੁਣ ਇਸ ਮਾਮਲੇ ਵਿਚ ਹਾਈਕੋਰਟ ਦਾ ਰੁਖ਼ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button