Press ReleasePunjabTop News

ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਪੁੱਜੇ ਡਾਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Doctors, who arrived from different states of India, paid obeisance at Sachkhand Sri Harmandir Sahib

ਅੰਮ੍ਰਿਤਸਰ: ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ।
ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਡਾਕਟਰਾਂ ਦੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ ਰੋਮੀ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਜਤਿੰਦਰ ਸਿੰਘ ਲਾਲੀ ਤੇ ਹੋਰ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button