ਚੰਡੀਗੜ੍ਹ – ਸੰਵਿਧਾਨ ਦੇ ਨਿਰਮਾਤਾ ਬਾਬਾ ਭੀਮਰਾਓ ਅੰਬੇਡਕਰ ਦੇ ਜਨਮ ਦਿਵਸ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਉਂਟ ਤੇ ਇਕ ਪੋਸਟ ਪਾ ਕੇ ਅੱਜ ਦੇ ਦਿਹਾੜੇ ਤੇ ਆਪਣੇ ਵਿਚਾਰ ਸਾਂਝੇ ਕੀਤੇ।
ਮਾਨ ਨੇ ਪੋਸਟ ‘ਚ ਲਿਖਿਆ ਕਿ “ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਨੇ ਭਾਰਤ ਦੇਸ਼ ਦੇ ਹਰ ਵਿਅਕਤੀ ਨੂੰ ਸਨਮਾਨਜਨਕ ਜੀਵਨ ਦਿਵਾਉਣ ਲਈ ਜੀਵਨ ਭਰ ਸੰਘਰਸ਼ ਕੀਤਾ। ਉਹਨਾਂ ਨੇ ਆਪਣੇ ਵਿਚਾਰਾਂ, ਲੇਖਾਂ ਅਤੇ ਲਹਿਰਾਂ ਰਾਹੀਂ ਸਮੁੱਚੇ ਸਮਾਜ ਨੂੰ ਰਾਹ ਦਿਖਾਉਣ ਦਾ ਕੰਮ ਕੀਤਾ। ਬਾਬਾ ਸਾਹਿਬ ਜੀ ਨੂੰ ਉਹਨਾਂ ਦੇ ਜਨਮ ਦਿਵਸ ‘ਤੇ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ।”
https://twitter.com/BhagwantMann/status/1514459459225255937?t=JDucxXgvNujhL5yVcflmdw&s=19
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.