Bollywood

Drugs Case :- ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਖਿਲਾਫ 200 ਪੰਨਿਆਂ ਦੀ ਚਾਰਜਸ਼ੀਟ ਦਾਇਰ

ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ 2020 ਵਿਚ ਡਰੱਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਦੋਵੇਂ ਜ਼ਮਾਨਤ ‘ਤੇ ਬਾਹਰ ਹਨ। ਮੁੰਬਈ NCB ਨੇ ਅਦਾਲਤ ਵਿੱਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੇ ਖਿਲਾਫ 200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।
ਦੋਵਾਂ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਉਨ੍ਹਾਂ ਦੇ ਘਰੋਂ ਕਥਿਤ ਤੌਰ ‘ਤੇ ਗਾਂਜਾ ਜ਼ਬਤ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਦੋਵਾਂ ਨੂੰ 23 ਨਵੰਬਰ 2020 ਨੂੰ ਜ਼ਮਾਨਤ ਮਿਲ ਗਈ ਸੀ। ਐਨਸੀਬੀ ਨੇ ਕਿਹਾ ਸੀ ਕਿ ਜੋੜੇ ਦੇ ਵਰਸੋਵਾ ਦੇ ਘਰ ਦੀ ਤਲਾਸ਼ੀ ਮੁਹਿੰਮ ਦੌਰਾਨ ਉਨ੍ਹਾਂ ਨੂੰ ਕਥਿਤ ਤੌਰ ‘ਤੇ 65 ਗ੍ਰਾਮ ਗਾਂਜਾ ਅਤੇ 21.5 ਗ੍ਰਾਮ ਭੰਗ ਵਾਲਾ ਬੈਗ ਮਿਲਿਆ ਸੀ।ਐਨਸੀਬੀ ਨੇ ਫਿਰ ਦਾਅਵਾ ਕੀਤਾ ਕਿ ਭਾਰਤੀ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਸੀ ਕਿ ਉਸ ਨੇ ਆਪਣੇ ਪਤੀ ਦੁਆਰਾ ਖਰੀਦਿਆ ਗਾਂਜਾ ਖਾ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button