ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਖਦਸ਼ਾ ਦੇ ਚਲਦਿਆਂ ਕੰਗਨਾ ਦੀ ਫਿਲਮ ਤੇ ਰੋਕ ਲਾਉਣ ਦੀ ਮੰਗ
ਨਵੀਂ ਦਿੱਲੀ: ਮੰਡੀ ਤੋਂ ਐਮ ਪੀ ਤੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਤੇ ਐਮ ਪੀ ਸਰਬਜੀਤ ਸਿੰਘ ਖਾਲਸਾ ਨੇ ਇਸ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਉਹਨਾਂ ਕਿਹਾ ਹੈ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ। ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਮ.ਪੀ. ਭਾਈ ਸਰਬਜੀਤ ਸਿੰਘ ਖਾਲਸਾ ਮਲੋਆ ਵੱਲੋਂ ਇਕ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।
ਕੋਲਕਾਤਾ ਡਾ. ਰੇਪ ਕੇਸ: ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਐਮ.ਪੀ. ਭਾਈ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.