ਕੋਟਕਪੂਰਾ: 2015 ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਚ ਇੰਨਸਾਫ ਨਾ ਮਿਲਣ ਕਰਕੇ ਸਿੱਖ ਜਥੇਬੰਦੀਆਂ ਨੇ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਹੈ। ਅੱਜ ਦਿਨ ਚੜ੍ਹਦੇ ਹੀ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਚ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਧਰਨਾ ਸ਼ੁਰੂ ਹੋ ਗਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ 9 ਸਾਲ ਬੀਤਣ ਦੇ ਬਾਵਜੂਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਸੰਬੰਧੀ ਅਜੇ ਤੱਕ ਇਨਸਾਫ਼ ਨਹੀਂ ਦਿੱਤਾ ਗਿਆ ਤੇ ਇਸ ਕਾਰਨ ਸਾਨੂੰ ਮੁੜ ਤੋਂ ਸੰਘਰਸ਼ ਦਾ ਐਲਾਨ ਕਰਨਾ ਪਿਆ ਤੇ ਜਦੋਂ ਤੱਕ ਇੰਨਸਾਫ ਨਹੀਂ ਮਿਲਦਾ ਧਰਨਾ ਜਾਰੀ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.