ਜਬਲਪੁਰ (ਮੱਧ ਪ੍ਰਦੇਸ਼) : ਜਬਲਪੁਰ ਵਿੱਚ ਮੰਗਲਵਾਰ ਸਵੇਰੇ 08:43 ਵਜੇ 4.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਨਗਰ ਅਤੇ ਜਬਲਪੁਰ ਮੈਡੀਕਲ ਕਾਲਜ ਦੇ ਆਲੇ-ਦੁਆਲੇ ਦੇ ਇਲਾਕੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।ਭੂਚਾਲ ਦਾ ਕੇਂਦਰ ਸ਼ਹਿਰ ਤੋਂ 35 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਪਾਟਨ ਅਤੇ ਆਲੇ-ਦੁਆਲੇ ਦੇ ਕੁਝ ਇਲਾਕਿਆਂ ‘ਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਸੀ। NCS ਨੇ ਡਿੰਡੋਰੀ, ਮੰਡਲਾ, ਜਬਲਪੁਰ, ਬਾਲਾਘਾਟ, ਅਨੂਪਪੁਰ ਅਤੇ ਉਮਰੀਆ ਵਿੱਚ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.