Breaking NewsD5 specialIndiaNewsTop News

ED ਦੀ ਕਾਰਵਾਈ ਵਿਰੁੱਧ ਸੜਕਾਂ ‘ਤੇ ਉੱਤਰੀ ਕਾਂਗਰਸ, ਕਈ ਆਗੂ ਗ੍ਰਿਫ਼ਤਾਰ

ਨਵੀਂ ਦਿੱਲੀ : ਰਾਹੁਲ ਗਾਂਧੀ ਦੀ ਇਨਫੋਰਸਮੈਟ ਡਾਇਰੈਕਟੋਰੇਟ ਈ. ਡੀ. ਦੇ ਸਾਹਮਣੇ ਪੇਸ਼ੀ ‘ਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਅਤੇ ਵੱਡੀ ਗਿਣਤੀ ‘ਚ ਕਾਰਕੁੰਨਾਂ ਨੇ ਪੂਰੇ ਦੇਸ਼ ’ਚ ਆਪਣੇ ਨੇਤਾ ਦੇ ਸਮਰਥਨ ’ਚ ਮਾਰਚ ਕੱਢਿਆ, ਜਿਸ ਤੋਂ ਬਾਅਦ ਪੁਲਿਸ ਨੇ ਕਈ ਨੇਤਾਵਾਂ ਨੂੰ ਹਿਰਾਸਤ ’ਚ ਲੈ ਲਿਆ। ਕਾਂਗਰਸ ਨੇ ਕਿਹਾ ਕਿ ਰਾਹੁਲ ਦੀ ਈ. ਡੀ. ਦੇ ਸਾਹਮਣੇ ਪੇਸ਼ੀ ’ਤੇ ਪਾਰਟੀ ਦਾ ‘ਸਤਿਆਗ੍ਰਹਿ’ ਰੋਕਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਵੀਂ ਦਿੱਲੀ ਇਲਾਕੇ ’ਚ ‘ਅਣਐਲਾਨੀ ਐਮਰਜੈਂਸੀ’ ਲਗਾ ਦਿੱਤੀ ਹੈ।

Lawrence Bishnoi ਨੇ ਖੋਲਿਆ ਮੂੰਹ! ਪੁਲਿਸ ਨੂੰ ਦੱਸਤਾ ਸੱਚ? | D5 Channel Punjabi

ਈ. ਡੀ. ਹੈੱਡਕੁਆਰਟਰ ਤੱਕ ਜਾਣ ਲਈ ਰਾਹੁਲ ਗਾਂਧੀ ਕਾਂਗਰਸ ਹੈੱਡਕੁਆਰਟਰ ਤੋਂ ਪੈਦਲ ਨਿਕਲੇ ਅਤੇ ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਤੇ ਕਾਰਕੁੰਨ ਵੀ ਸਨ। ਪੁਲਿਸ ਨੇ ਮਾਰਚ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਕਾਂਗਰਸ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਕਾਂਗਰਸ ਅਨੁਸਾਰ ਗਹਿਲੋਤ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ, ਸੀਨੀਅਰ ਨੇਤਾ ਹਰੀਸ਼ ਰਾਵਤ, ਜੈਰਾਮ ਰਮੇਸ਼ ਅਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।

CM Mann Live : Bhagwant Mann ਦਾ ਵੱਡਾ ਬਿਆਨ, ਕਈ ਭ੍ਰਿਸ਼ਟ ਮੰਤਰੀਆਂ ਦੀ ਜੇਲ੍ਹ ਜਾਣ ਦੀ ਤਿਆਰੀ ?

ਬਾਅਦ ’ਚ ਪ੍ਰਿੰਯਕਾ ਗਾਂਧੀ ਨੇ ਤੁਗਲਕ ਰੋਡ ਥਾਣੇ ਪਹੁੰਚ ਕੇ ਹਿਰਾਸਤ ’ਚ ਲਏ ਗਏ ਪਾਰਟੀ ਨੇਤਾਵਾਂ ਅਤੇ ਕਾਰਕੁੰਨਾਂ ਨਾਲ ਮੁਲਾਕਾਤ ਕੀਤੀ। ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਮਾਰਚ ਤੋਂ ਪਹਿਲਾਂ ਹੀ ਕਾਂਗਰਸ ਦੇ ਬਹੁਤ ਸਾਰੇ ਕਾਰਕੁੰਨਾਂ ਨੂੰ ਹਿਰਾਸਤ ’ਚ ਲੈ ਲਿਆ ਸੀ ਅਤੇ ਕਈ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਸੀ। ਮੋਦੀ ਸਰਕਾਰ ਨੇ ਨਵੀਂ ਦਿੱਲੀ ਇਲਾਕੇ ’ਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ। ਇਸ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਦੇਸ਼ ਦੇ ਕਈ ਹਿੱਸਿਆਂ ’ਚ ਆਯੋਜਿਤ ਕੀਤੇ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button