PunjabTop News

ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਵਿਜੀਲੈਂਸ ਨੂੰ ਦਰਜ ਕਰਾਏ ਆਪਣੇ ਬਿਆਨ

ਮੋਹਾਲੀ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਮਾਮਲੇ ‘ਚ ਈ. ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਅੱਜ ਵਿਜੀਲੈਂਸ ਦਫ਼ਤਰ ਵਿਖੇ ਪੁੱਜੇ ਅਤੇ ਵਿਜੀਲੈਂਸ ਦੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਨੇ ਵਿਜੀਲੈਂਸ ਨੂੰ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਡਰੱਗ ਤਸਕਰ ਜਗਦੀਸ਼ ਭੋਲਾ ਦੀ ਗ੍ਰਿਫ਼ਤਾਰੀ ਸਮੇਂ ਜਾਂਚ ਦੌਰਾਨ ਜਿਹੜੀ ਰਿਪੋਰਟ ਸਾਹਮਣੇ ਆਈ ਸੀ, ਉਸ ‘ਚ ਮਜੀਠੀਆ ਦਾ ਨਾਂ ਸ਼ਾਮਲ ਸੀ ਅਤੇ ਜੇਕਰ ਉਸ ਸਮੇਂ ਮੈਨੂੰ ਸਹੀ ਤਰੀਕੇ ਨਾਲ ਜਾਂਚ ਕਰਨ ਦੀ ਆਗਿਆ ਹੁੰਦੀ ਤਾਂ ਹੁਣ ਤੱਕ ਕਈ ਨਸ਼ਾ ਤਸਕਰ ਸਲਾਖ਼ਾਂ ਪਿੱਛੇ ਹੋਣੇ ਸੀ।

ਨਿਰੰਜਣ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ‘ਚ ਪੂਰਾ ਸਹਿਯੋਗ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮੈਂ ਨਸ਼ਾ ਤਸਕਰਾਂ ਖ਼ਿਲਾਫ਼ ਹਮੇਸ਼ਾ ਲੜਾਈ ਲੜਾਂਗਾ।  ਬਿਕਰਮ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ‘ਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ 7 ਦਿਨਾਂ ਦੇ ਰਿਮਾਂਡ ‘ਤੇ ਚੱਲ ਰਹੇ ਹਨ। ਇਸ ਮਾਮਲੇ ਸਬੰਧੀ ਅਦਾਲਤ ‘ਚ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button