Breaking NewsD5 specialNewsPoliticsPunjabTop News

ED ਨੇ Sukhpal Singh Khaira ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਕੀਤਾ ਪੇਸ਼

ਮੋਹਾਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ।ਦੱਸ ਦੇਈਏ ਕਿ ਖਹਿਰਾ ਨੂੰ ਕੱਲ੍ਹ ਈਡੀ ਨੇ ਸੈਕਟਰ-18 ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ।ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।ਈਡੀ ਨੇ ਦੋਸ਼ ਲਾਇਆ ਹੈ ਕਿ ਖਹਿਰਾ ਨੇ ਡਰੱਗ ਕੇਸ ਦੇ ਦੋਸ਼ੀਆਂ ਅਤੇ ਫਰਜ਼ੀ ਪਾਸਪੋਰਟ ਰੈਕੇਟ ਦੀ ਮਦਦ ਕੀਤੀ ਹੈ।

ਅਸਲੀ ਰੂਪ ‘ਚ ਆਏ ਕਿਸਾਨ! ਪਤੰਦਰਾ ਨੇ ਕਰਤਾ ਚੱਕਾ ਜਾਮ || D5 Channel Punjabi

ਮਾਮਲੇ ਬਾਰੇ ਵਿਸਥਾਰ ਵਿੱਚ ਜਾਣੋ
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਤੋਂ ਡਰੱਗ ਮਾਮਲੇ ‘ਚ ਈਡੀ 2015 ਤੋਂ ਪੁੱਛਗਿੱਛ ਕਰ ਰਹੀ ਹੈ।ਐਨਡੀਪੀਐਸ ਦੇ ਮਾਮਲੇ ਵਿੱਚ ਕੁਝ ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਪਾਕਿਸਤਾਨ ਰਾਹੀਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਸੋਨੇ ਦੀ ਤਸਕਰੀ ਕਰਦੇ ਸਨ।ਇਸ ਵਿੱਚ ਸੁਖਪਾਲ ਖਹਿਰਾ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਤੋਂ ਪਹਿਲਾਂ ਵੀ ਈਡੀ ਕਈ ਵਾਰ ਉਨ੍ਹਾਂ ਦੇ ਘਰ ਛਾਪੇ ਮਾਰ ਚੁੱਕੀ ਹੈ।ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਉਸ ਦੀ ਕਿਸੇ ਵੀ ਤਰ੍ਹਾਂ ਦੀ ਮਨੀ ਲਾਂਡਰਿੰਗ ਵਿੱਚ ਕੋਈ ਭੂਮਿਕਾ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button