NationalTop News

ED ਪੰਜਾਬ ਦਾ ਕਰ ਸਕਦੀ ਹੈ ਰੁੱਖ, ਮਨਜਿੰਦਰ ਸਿਰਸਾ ਦੀ ਸ਼ਿਕਾਇਤ ‘ਤੇ ਅਧਿਕਾਰੀਆਂ ਨੂੰ ਸੰਮਨ

ਇਨਫੋਰਸਮੈਂਟ ਡਿਪਾਰਟਮੈਂਟ (ਈਡੀ) ਨੇ ਪਿਛਲੇ ਦਿਨੀਂ ਦਿੱਲੀ ਦੀ ਸ਼ਰਾਬ ਆਬਕਾਰੀ ਨੀਤੀ ‘ਤੇ ਕਾਰਵਾਈ ਕਰਦੇ ਹੋਏ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਇਹੀ ਨੀਤੀ ਪੰਜਾਬ ਵਿੱਚ ਵੀ ਲਾਗੂ ਕੀਤੀ ਗਈ। ਜਿਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਜਲਦੀ ਹੀ ਈਡੀ ਵੀ ਪੰਜਾਬ ਵੱਲ ਰੁਖ ਕਰ ਸਕਦੀ ਹੈ।ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਵੱਲ ਇਸ਼ਾਰਾ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਲਾਗੂ ਕੀਤੀ ਆਬਕਾਰੀ ਨੀਤੀ ਬਾਰੇ ਟਵੀਟ ਕੀਤਾ। ਇੰਨਾ ਹੀ ਨਹੀਂ ਉਸ ਨੇ ਇਸ ਬਾਰੇ ਪਿਛਲੇ ਸਾਲ ਈਡੀ ਨੂੰ ਸ਼ਿਕਾਇਤ ਵੀ ਭੇਜੀ ਹੈ। ਮਨਜਿੰਦਰ ਸਿਰਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ਿਕਾਇਤ ਤੋਂ ਬਾਅਦ ਈਡੀ ਨੇ ਕਈ ਅਧਿਕਾਰੀਆਂ ਨੂੰ ਸੰਮਨ ਭੇਜੇ ਹਨ। ਉਨ੍ਹਾਂ ਦਾ ਅੰਦਾਜ਼ਾ ਹੈ ਕਿ ਜਲਦੀ ਹੀ ਈਡੀ ਇਸ ‘ਤੇ ਕਾਰਵਾਈ ਕਰ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button