
ਮੋਹਾਲੀ ਦੇ ਬਹੁ-ਚਰਚਿਤ ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਜਲੰਧਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਹਮਣੇ ਪੇਸ਼ ਨਹੀਂ ਹੋਏ। ਜਾਂਚ ਏਜੰਸੀ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ਤੋਂ ਬਾਅਦ ਹੁਣ ਉਨ੍ਹਾਂ ਨੂੰ ਪੁੱਛਗਿੱਛ ਲਈ 9 ਸਤੰਬਰ ਨੂੰ ਮੁੜ ਤਲਬ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਈਡੀ ਵੱਲੋਂ ਅਨੁਰਾਗ ਵਰਮਾ ਨੂੰ ਪਹਿਲਾਂ 7 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਸੋਮਵਾਰ ਨੂੰ ਵੀ ਜਾਂਚ ਵਿੱਚ ਸ਼ਾਮਲ ਨਾ ਹੋਣ ਕਾਰਨ ਵਿਭਾਗ ਨੇ ਹੁਣ ਅਗਲੀ ਪੇਸ਼ੀ ਲਈ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ।
ਈਡੀ ਵੱਲੋਂ ਇਹ ਅਹਿਮ ਜਾਂਚ ਮੋਹਾਲੀ ਦੇ ਉਕਤ ਦੋਵੇਂ ਰੀਅਲ ਅਸਟੇਟ ਪ੍ਰੋਜੈਕਟਾਂ—ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼—ਵਿੱਚ ਹੋਈਆਂ ਕਥਿਤ ਵਿੱਤੀ ਬੇਨਿਯਮੀਆਂ ਅਤੇ ਸਰਕਾਰੀ ਨਿਯਮਾਂ ਦੀ ਵੱਡੇ ਪੱਧਰ ‘ਤੇ ਹੋਈ ਉਲੰਘਣਾ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਜਾਂਚ ਏਜੰਸੀ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਮਨਜ਼ੂਰੀਆਂ ਦੇਣ ਵੇਲੇ ਕਿਹੜੇ-ਕਿਹੜੇ ਨਿਯਮਾਂ ਦੀ ਅਣਦੇਖੀ ਕੀਤੀ ਗਈ। ਇਸ ਪੂਰੇ ਘਟਨਾਕ੍ਰਮ ਵਿੱਚ ਉਸ ਸਮੇਂ ਦੇ ਉੱਚ ਅਧਿਕਾਰੀਆਂ ਅਤੇ ਬਿਲਡਰਾਂ ਵਿਚਕਾਰ ਕੀ ਗਠਜੋੜ ਰਿਹਾ। ਕੀ ਅਹੁਦੇ ਦੀ ਦੁਰਵਰਤੋਂ ਕਰਕੇ ਕੋਈ ਨਿੱਜੀ ਜਾਂ ਵਿੱਤੀ ਲਾਭ ਲਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




