PunjabTop News

Enforcement Directorate Punjab : ਵਿਜੀਲੈਂਸ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਤਿੰਨ ਸਾਬਕਾ ਮੰਤਰੀਆਂ ‘ਤੇ ਕਸੂ ਸ਼ਿੰਕਜਾ

ਚੰਡੀਗੜ੍ਹ : ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ‘ਤੇ ਮਨੀ ਲਾਂਡਰਿੰਗ ਮਾਮਲੇ ‘ਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਤਲਵਾਰ ਲਟਕਦੀ ਨਜ਼ਰ ਆ ਰਹੀ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਸਬੰਧਤ ਫਾਈਲਾਂ ਈਡੀ ਨੂੰ ਸੌਂਪ ਦਿੱਤੀਆਂ ਹਨ। ਸੂਤਰਾਂ ਅਨੁਸਾਰ ਉਪਰੋਕਤ ਤਿੰਨਾਂ ਮੰਤਰੀਆਂ ਦੇ ਦੇਸ਼-ਵਿਦੇਸ਼ ਵਿੱਚ ਪੈਸੇ ਦੇ ਲੈਣ-ਦੇਣ ਅਤੇ ਜਾਇਦਾਦਾਂ ਦੀ ਖਰੀਦ-ਵੇਚ ਦੀ ਜਾਂਚ ਕੀਤੀ ਜਾਵੇਗੀ।

Amritpal ਨੇ ਕੀਤਾ SGPC ਦਾ ਕੰਮ, ਹੁਣ ਘੱਟ ਗਿਣਤੀਆਂ ’ਚ ਹੋਊ ਵਾਧਾ, ਸਰਕਾਰਾਂ ਨੂੰ ਛਿੜੂ ਬਿਪਤਾ!

ਈਡੀ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਉਨ੍ਹਾਂ ਕੇਸਾਂ ਦੀਆਂ ਫਾਈਲਾਂ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ, ਜਿਨ੍ਹਾਂ ਵਿੱਚ ਮੁਲਜ਼ਮਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਲਾਇਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਪਹਿਲਾਂ ਈਡੀ ਨੂੰ ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਦੇ ਦਸਤਾਵੇਜ਼ ਉਪਲਬਧ ਕਰਵਾਏ ਸਨ।

Tarn Taran News : ‘AAP’ ਦਾ MLA ਟੰਗਿਆ, ਅਦਾਲਤ ਨੇ ਸੁਣਾਤਾ ਫੈਸਲਾ, ਬਾਕੀ ਮੰਤਰੀਆਂ ਨੂੰ ਪਈਆਂ ਭਾਜੜਾਂ?

ਵਿਜੀਲੈਂਸ ਬਿਊਰੋ ਈਡੀ ਨਾਲ ਮਿਲ ਕੇ ਭ੍ਰਿਸ਼ਟਾਚਾਰ ਅਤੇ ਹੋਰ ਅਪਰਾਧਿਕ ਮਾਮਲਿਆਂ ਦੇ ਨਾਲ-ਨਾਲ ਵਿੱਤੀ ਬੇਨਿਯਮੀਆਂ ਦੇ ਵੀ ਮਾਮਲਿਆਂ ‘ਚ ਸਿਆਸੀ ਆਗੂਆਂ ਅਤੇ ਸਰਕਾਰੀ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਈਡੀ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਹਮਣੇ ਆਏ ਲੁਧਿਆਣਾ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲਿਆਂ ਦੀਆਂ ਫਾਈਲਾਂ ਵੀ ਮੰਗੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button