PunjabTop News

EX ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਅੱਜ ਕਰੇਗੀ ਪੁੱਛਗਿੱਛ

ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅੱਗੇ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਮੋਹਿੰਦਰਾ ਤੋਂ ਜਾਇਦਾਦ ਨੂੰ ਲੈ ਕੇ ਕੁਝ ਜਾਣਕਾਰੀ ਵਿਜੀਲੈਂਸ ਬਿਊਰੋ ਵੱਲੋਂ ਮੰਗੀ ਗਈ ਸੀ ਜਿਸ ਦਾ ਜਵਾਬ ਉਨ੍ਹਾਂ ਵੱਲੋਂ ਦਿੱਤਾ ਜਾਵੇਗਾ। ਮੋਹਿੰਦਰਾ ਵਿਜੀਲੈਂਸ ਅੱਗੇ ਚੌਥੀ ਵਾਰ ਪੇਸ਼ ਹੋਣਗੇ। ਹਾਲਾਂਕਿ ਪਿਛਲੀ ਪੇਸ਼ੀ ਦੌਰਾਨ ਮਹਿੰਦਰਾ ਨੇ ਕਿਹਾ ਸੀ ਕਿ ਉਹ ਵਿਜੀਲੈਂਸ ਨੂੰ ਜਾਂਚ ਵਿਚ ਪੂਰਾ ਸਹਿਯੋਗ ਦੇ ਰਹੇ ਹਨ।

Congress ਵਿਧਾਇਕ ਤੇ Police ਨੇ ਠੋਕਤਾ ਪਰਚਾ! ਕਾਂਗਰਸੀ ਹੋਗੇ ਇਕੱਠੇ, ਹੋਵੇਗੀ ਗ੍ਰਿਫ਼ਤਾਰੀ? | D5 Channel Punjabi

ਓਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ’ਤੇ ਵੀ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਚਾਹਲ ਨੂੰ ਵਿਜੀਲੈਂਸ ਵੱਲੋਂ ਪੇਸ਼ ਹੋਣ ਲਈ ਦਸ ਤੋਂ ਵੱਧ ਨੋਟਿਸ ਭੇਜੇ ਗਏ ਹਨ ਪਰ ਚਾਹਲ ਇਕ ਵੀ ਵਾਰ ਵਿਜੀਲੈਂਸ ਅੱਗ ਪੇਸ਼ ਨਹੀਂ ਹੋਏ। ਚਾਹਲ ਵੱਲੋਂ ਵਿਜੀਲੈਂਸ ਨੂੰ ਆਪਣੇ ਮੈਡੀਕਲ ਸਰਟੀਫਿਕੇਟ ਭੇਜੇ ਗਏ ਹਨ। ਹੁਣ ਵਿਜੀਲੈਂਸ ਵੱਲੋਂ ਇਨ੍ਹਾਂ ਸਰਟੀਫਿਕੇਟਾਂ ਦੀ ਵੀ ਜਾਂਚ ਕਰਵਾਈ ਜਾਵੇਗੀ। ਉਥੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਫਿਰ ਤੋਂ ਅਗਲੇ ਹਫਤੇ ਪੁੱਛਗਿੱਛ ਲਈ ਬੁਲਾਉਣ ਲਈ ਸੰਮਨ ਜਾਰੀ ਕਰ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button