Breaking NewsPunjabTop News

Ex Deputy CM OP Soni Arrested: ਓਪੀ ਸੋਨੀ ਦਾ ਮਿਲਿਆ ਰਿਮਾਂਡ ਪਰ ਪਹੁੰਚੇ ਹਸਪਤਾਲ

Ex Deputy CM OP Soni Arrested: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਬਕਾ ਓਪ ਮੁੱਖ ਮੰਤਰੀ ਓਪੀ ਸੋਨੀ ਨੂੰ ਬੀਤੀ ਰਾਤ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਓਪੀ ਸੋਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਵਿਜੀਲੈਂਸ ਨੂੰ ਓਪੀ ਸੋਨੀ ਦਾ ਇਕ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਪਰ ਖਰਾਬ ਸਿਹਤ ਦੇ ਚੱਲਦੀਆਂ ਸਾਬਕਾ ਓਪ ਮੁੱਖ ਮੰਤਰੀ ਓਪੀ ਸੋਨੀ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਓਪੀ ਸੋਨੀ ਨਾਲ ਮੁਲਾਕਾਤ ਕਰਨ ਲਈ ਹਸਪਤਾਲ ਪਹੁੰਚੇ ਹਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button