Breaking NewsPunjabTop News

Ex Deputy CM OP Soni Arrested: ਵਿਜਿਲੈਂਸ ਨੇ ਸਾਬਕਾ ਓਪ ਮੁੱਖ ਮੰਤਰੀ ਓਪੀ ਸੋਨੀ ਨੂੰ ਕੀਤਾ ਗ੍ਰਿਫ਼ਤਾਰ

Ex Deputy CM OP Soni Arrested: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।

ਚੰਡੀਗੜ੍ਹ ਦੇ ਵਗਿੜੇ ਹਲਾਤ !ਅਲਰਟ ਹੋਇਆ ਜਾਰੀ ! ਭਾਰੀ ਤਬਾਹੀ ਦੀਆਂ ਖੌਫਨਾਕ ਤਸਵੀਰਾਂ D5 Channel Punjabi

ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button