PunjabTop News

EX MLA ਸੁਰਿੰਦਰ ਸਿੰਘ ਚੌਧਰੀ ਦਾ ਕੁੱਝ ਹੀ ਦਿਨਾਂ ਚ AAP ਤੋਂ ਮੋਹ ਭੰਗ, ਕਾਂਗਰਸ ‘ਚ ਕੀਤੀ ਮੁੜ ਵਾਪਸੀ

ਜਲੰਧਰ 15 ਅਪ੍ਰੈਲ 2023 – ਟਕਸਾਲੀ ਕਾਂਗਰਸੀ ਆਗੂ ਅਤੇ ਸਵ ਚੌਧਰੀ ਜਗਜੀਤ ਸਿੰਘ ਦੇ ਬੇਟੇ ਅਤੇ ਸਵ ਚੌਧਰੀ ਸੰਤੋਖ ਸਿੰਘ ਦੇ ਭਤੀਜੇ ਹਲਕਾ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਜੋ ਪਿਛਲੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਅੱਜ ਦੁਬਾਰਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜੀ ਆਇਆਂ ਆਖਿਆ ਅਤੇ ਪਾਰਟੀ ਦਾ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ।

ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਸਵ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ ਅਤੇ 2017 ਵਿਚ ਕਰਤਾਰਪੁਰ ਦੇ ਵਿਧਾਇਕ ਰਹੇ ਸਨ।  ਚੌਧਰੀ ਸੁਰਿੰਦਰ ਸਿੰਘ ਦੇ ਦਾਦਾ ਮਾਸਟਰ ਗੁਰਬੰਤਾ ਸਿੰਘ ਵੀ ਕਾਂਗਰਸ ਸਰਕਾਰ ਵੇਲੇ ਮੰਤਰੀ ਸਨ ਉਸ ਤੋਂ ਬਾਅਦ ਉਹਨਾਂ ਦੇ ਪਿਤਾ ਚੌਧਰੀ ਜਗਜੀਤ ਸਿੰਘ ਵੀ ਪੰਜ ਵਾਰ ਤੋਂ ਵੱਧ ਸਮਾਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਅਤੇ ਮੰਤਰੀ ਰਹੇ ਹਨ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ, ਸਾਬਕਾ ਮੰਤਰੀ ਅਵਤਾਰ ਹੈਨਰੀ, ਵਿਧਾਇਕ ਬਾਵਾ ਹੈਨਰੀ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button