Breaking NewsD5 specialNewsPoliticsPunjab

Exclusive | ਆਹ ਵੇਖੋ ਡਿਗਰੀਆਂ ਵਾਲਿਆਂ ਦਾ ਹਾਲ | ਸਰਕਾਰ ਦੇ ਕੰਨ੍ਹਾਂ ‘ਤੇ ਜੂੰ ਨਹੀਂ ਸਰਕ ਰਹੀ | Aap | Punjab

ਮੋਗਾ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਵਿਭਾਗ ਅਧੀਨ ਕੰਮ ਕਰਦੇ ਸਿਹਤ ਕਾਮਿਆਂ ਤੇ ਦਰਜਾ ਚਾਰ ਕਾਮਿਆ ਨੇ ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਲਗਾਇਆ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਹੈ। ਸਿਹਤ ਕਾਮਿਆਂ ਵੱਲੋਂ ਆਪਣੀਆਂ ਡਿਗਰੀਆਂ ਵੀ ਸਾੜੀਆ ਗਈਆਂ। ਉੱਥੇ ਹੀ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਨਵਦੀਪ ਸਿੰਘ ਸੰਘਾ ਨੇ ਧਰਨੇ ‘ਚ ਪਹੁੰਚ ਕੇ ਸਿਹਤ ਕਾਮਿਆਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਨਵਦੀਪ ਸਿੰਘ ਸੰਘਾ ਨੇ ਕਿਹਾ ਕਿ ਮੈਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਰਾਹੀਂ ਸਿਹਤ ਕਾਮਿਆਂ ਅਤੇ ਦਰਜਾ ਚਾਰ ਕਾਮਿਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਮੰਗਾ ਸੈਸ਼ਨ ‘ਚ ਲੈ ਕੇ ਜਾਵਾਂਗਾ।

ਭਗਵੰਤ ਮਾਨ ਨੇ ਕੀਤਾ ਨਵਾਂ ਖ਼ੁਲਾਸਾ | Bhagwant Mann | Latest News

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਅਸੀਂ ਦੋ ਹਜ਼ਾਰ ਬਾਰਾਂ ਤੋਂ ਲੈ ਕੇ ਲਗਾਤਾਰ ਦਸ ਹਜ਼ਾਰ ਰੁਪਏ ਉੱਕੀ ਪੁੱਕੀ ਤਨਖਾਹ ਉੱਪਰ ਕੰਮ ਕਰ ਰਹੇ ਹਾਂ। ਜਿਸ ਨਾਲ ਸਾਡੇ ਪਰਿਵਾਰਾਂ ਦਾ ਪਾਲਣ ਪੋਸ਼ਣ ਬਹੁਤ ਹੀ ਔਖਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਸੀਂ ਧਰਨਾ ਲਗਾ ਚੁੱਕੇ ਹਾਂ ਉਸ ਸਮੇਂ ਵੀ ਸਿਹਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਸਾਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਤੁਹਾਡੀਆਂ ਜ਼ਲਦ ਮੰਗਾਂ ਨੂੰ ਹੱਲ ਕੀਤਾ ਜਾਵੇਗਾ ਪਰ ਸਿਹਤ ਮੰਤਰੀ ਵੱਲੋਂ ਸਾਡੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਨਾ ਤਾਂ ਸਾਡੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਨਾ ਹੀ ਸਾਨੂੰ ਕੋਈ ਐਗਰੀਮੈਂਟ ਲਗਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਨੂੰ ਤੁਰੰਤ ਪੱਕੇ ਨਾ ਕੀਤਾ ਅਤੇ ਇਹ ਸੰਘਰਸ਼ ਅਣਮਿੱਥੇ ਸਮੇਂ ਲਈ ਚੱਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button