ਮੂਲ ਰੂਪ ਵਿੱਚ ਪਟਿਆਲਾ ਦੇ ਰਹਿਣ ਵਾਲੇ ਅਤੇ ਅਮਰੀਕਾ ਦੇ ਚੋਟੀ ਦੇ ਕਾਰੋਬਾਰੀਆਂ ਵਿੱਚੋਂ ਇੱਕ ਦਰਸ਼ਨ ਸਿੰਘ ਧਾਲੀਵਾਲ ਨੂੰ ਕੇਂਦਰ ਸਰਕਾਰ ਵੱਲੋਂ 8 ਤੋਂ 10 ਜਨਵਰੀ ਤੱਕ ਇੰਦੌਰ ਵਿੱਚ ਹੋਣ ਵਾਲੇ ਪ੍ਰਵਾਸੀ ਭਾਰਤੀ ਸੰਮੇਲਨ ਵਿੱਚ ਸਨਮਾਨਿਤ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਇਹ ਸਨਮਾਨ ਦੇਣ ਲਈ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ 27 ਵਿਦੇਸ਼ੀ ਭਾਰਤੀਆਂ ਦੀ ਚੋਣ ਕੀਤੀ ਹੈ, ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਰਹਿੰਦਿਆਂ ਵੱਖ-ਵੱਖ ਵਰਗਾਂ ਵਿੱਚ ਲੋਕ ਭਲਾਈ ਦੇ ਕੰਮ ਕਰਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਇਹ ਸਨਮਾਨ ਦਿੱਤਾ ਜਾਵੇਗਾ।
ਦਰਸ਼ਨ ਸਿੰਘ ਧਾਲੀਵਾਲ ਉਹ ਵਿਅਕਤੀ ਹਨ, ਜਿਨ੍ਹਾਂ ਨੂੰ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਅਕਤੂਬਰ 2021 ਦੀ ਰਾਤ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਦਾਖਲ ਹੋਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਸੀ ਕਿ ਕਿਉਂਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਭਾਰਤ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ।
ਅੱਜ D5 ਚੈਨਲ ਪੰਜਾਬੀ ਨੇ ਦਰਸ਼ਨ ਸਿੰਘ ਧਾਲੀਵਾਲ ਦੇ ਭਰਾ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨਾਲ ਖ਼ਾਸ ਗੱਲਬਾਤ ਕੀਤੀ । ਤੁਸੀ ਵੀ ਦੇਖੋ :
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.