ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਵਿਖੇ ਚੱਲ ਰਿਹਾ ਕਿਸਾਨਾਂ ਦਾ ਧਰਨਾਂ ਅੱਜ ਖ਼ਤਮ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ CM ਮਾਨ ਨਾਲ ਮੀਟਿੰਗ ਤੋਂ ਬਾਅਦ ਅੱਜ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਧਰਨਾਂ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਉਗਰਾਹਾਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 2 ਵਜੇ ਧਰਨਾ ਚੁੱਕ ਲਿਆ ਜਾਵੇਗਾ। ਇਸੇ ਦੌਰਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 30 ਸਤੰਬਰ ਤੱਕ ਅਸੀਂ ਖੇਤੀ ਨੀਤੀ ਦੇ ਖਰੜੇ ਨੂੰ ਉਡੀਕਾਂਗੇ, ਜੇਕਰ ਖਰੜਾ ਨਹੀਂ ਆਉਂਦਾ ਤਾਂ ਵੱਡਾ ਐਕਸ਼ਨ ਲਵਾਂਗੇ।
ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ
ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਲਾ ਕੇ ਬੈਠੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਸ ਮੈਂਬਰੀ ਵਫਦ ਨਾਲ਼ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਡੀ ਜੀ ਪੀ ਗੌਰਵ ਯਾਦਵ ਸਮੇਤ ਹੋਰ ਉੱਚ ਅਧਿਕਾਰੀਆਂ ਵੱਲੋਂ ਕਈ ਘੰਟੇ ਲੰਬੀ ਮੀਟਿੰਗ ਕੀਤੀ ਗਈ।
ਪੰਜਾਬ ਸਰਕਾਰ ਨੇ 12 ਆਈਪੀਐਸ ਨੂੰ ਦਿੱਤੀ ਤਰੱਕੀ
ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਤਿਆਰ ਖੇਤੀ ਨੀਤੀ ਦਾ ਕਰੀਬ 1600 ਪੰਨਿਆਂ ਦਾ ਖਰੜਾ 30 ਸਤੰਬਰ ਤੱਕ ਦੋਹਾਂ ਜਥੇਬੰਦੀਆਂ ਨੂੰ ਸੌਂਪਣ ਉਪਰੰਤ ਇਸਤੇ ਮੋੜਵੇਂ ਸੁਝਾਅ ਲੈਣ ਲਈ ਦੋ ਹਫ਼ਤਿਆਂ ਬਾਅਦ ਮੁੜ ਦੋਹਾਂ ਜਥੇਬੰਦੀਆਂ ਨਾਲ਼ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ। ਖੇਤੀ ਨੀਤੀ ਤੋਂ ਇਲਾਵਾ ਹੋਰਨਾਂ ਅਹਿਮ ਮੰਗਾਂ ਚੋਂ ਮੁੱਖ ਮੰਤਰੀ ਵੱਲੋਂ ਲੈਂਡ ਮਾਰਗੇਜ਼ ਬੈਂਕਾਂ ਤੇ ਕੋਆਪਰੇਟਿਵ ਬੈਂਕ ਕਰਜ਼ਿਆਂ ਦਾ ਯਕਮੁਸ਼ਤ ਨਿਪਟਾਰਾ ( ਵੰਨ ਟਾਈਮ ਸੈਟਲਮੈਂਟ) ਕਰਨ ਅਤੇ ਖੇਤ ਮਜ਼ਦੂਰਾਂ ਨੂੰ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਕੇ ਕਰਜ਼ਾ ਦੇਣ ਦੇ ਰਾਹ ਵਿਚਲੇ ਅੜਿੱਕਿਆਂ ਨੂੰ ਦੂਰ ਕਰਨ, ਜਿੰਨਾ ਪਿੰਡਾਂ ‘ਚ ਦਸ ਏਕੜ ਤੱਕ ਨਜ਼ੂਲ ਜ਼ਮੀਨਾਂ ਮੌਜੂਦ ਹਨ ਉਹਨਾਂ ਦੇ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ, ਅਬਾਦਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਉਜਾੜੇ ਨੂੰ ਰੋਕਣ, ਖੁਦਕੁਸ਼ੀ ਪੀੜਤਾਂ ਦਾ 2010 ਤੋਂ ਬਾਅਦ ਦਾ ਸਰਵੇਖਣ ਕਰਵਾ ਕੇ ਮੁਆਵਜਾ ਦੇਣ, ਨਹਿਰੀ ਖਾਲਿਆਂ ਤੇ ਪਾਈਪਾਂ ਪਾਉਣ ਦੇ ਉਤੇ ਦਸ ਫੀਸਦੀ ਖਰਚਾ ਕਿਸਾਨਾਂ ਤੋਂ ਲੈਣਾ ਬੰਦ ਕਰਨ , ਕੱਟੇ ਪਲਾਟਾਂ ਦੇ ਕਬਜ਼ੇ ਤਿੰਨ ਮਹੀਨਿਆਂ ਚ ਦੇਣ,ਬੁੱਢੇ ਨਾਲੇ ਸਮੇਤ ਨਹਿਰਾਂ ਦਰਿਆਵਾਂ ਚ ਫੈਕਟਰੀਆਂ ਵੱਲੋਂ ਪ੍ਰਦੂਸ਼ਿਤ ਪਾਣੀ ਪਾਉਣ ਤੋਂ ਰੋਕ ਲਾਉਣ ਆਦਿ ਮੰਗਾਂ ਹੱਲ ਕਰਨ ਦਾ ਐਲਾਨ ਕੀਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.