Breaking NewsD5 specialIndiaNewsPoliticsPunjab

Farmers Protest : ਦੇਰ ਰਾਤ ਹੋਈ ਉੱਚ ਪੱਧਰੀ ਮੀਟਿੰਗ, ਕਿਸਾਨਾਂ ਦੀ ਚਿਤਾਵਨੀ ਜਾਰੀ ਰਹੇਗਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ‘ਚ ਜਾਰੀ ਕਿਸਾਨ ਅੰਦੋਲਨ ਤੋਂ ਚਿੰਤਤ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਜੇ.ਪੀ.ਨੱਢਾ, ਗ੍ਰਹਿ ਮੰਤਰੀ ਅੰਮਿਤ ਸ਼ਾਹ ਅਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਦੇਰ ਰਾਤ ਬੈਠਕ ਹੋਈ ਜਦੋਂ ਕਿ ਕਿਸਾਨ ਸੰਗਠਨਾਂ ਨੇ ਗੱਲਬਾਤ ਲਈ ਸਰਕਾਰ ਦੀ ਕਿਸੇ ਵੀ ਸ਼ਰਤ ਨੂੰ ਮੰਨਣ ਤੋਂ ਮਨਾ ਕਰ ਦਿੱਤਾ ਹੈ। ਜੇ.ਪੀ ਨੱਢਾ, ਸ਼ਾਹ ਅਤੇ ਸ਼੍ਰੀ ਤੋਮਰ ਨੇ ਕਿਸਾਨਾਂ ਦੀ ਰਣਨੀਤੀ ਨੂੰ ਲੈ ਕੇ ਦੇਰ ਰਾਤ ਗੱਲਬਾਤ ਕੀਤੀ ਪਰ ਉਸਦੀ ਕੋਈ ਆਧਿਕਾਰਿਕ ਜਾਣਕਾਰੀ ਨਹੀਂ ਮਿਲ ਸਕੀ ਹੈ। ਗ੍ਰਹਿ ਮੰਤਰੀ ਅੰਮਿਤ ਸ਼ਾਹ ਨੇ ਕਿਸਾਨ ਆਗੂਆਂ ਨੂੰ ਸੜਕ ਜਾਮ ਖ਼ਤਮ ਕਰ ਬੁਰਾੜੀ ਮੈਦਾਨ ‘ਚ ਆ ਕੇ ਲੋਕੰਤਰਿਕ ਤਰੀਕੇ ਨਾਲ ਅੰਦੋਲਨ ਕਰਨ ਦਾ ਪ੍ਰਸਤਾਵ ਦਿੱਤਾ ਸੀ ਅਤੇ ਕਿਹਾ ਸੀ ਕਿ ਇਸ ਵਿਵਸਥਾ ਦੇ ਲਾਗੂ ਹੋਣ ‘ਤੇ ਅਗਲੇ ਹੀ ਦਿਨ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਜਾਵੇਗੀ।

ਸਵੇਰੇ ਹੀ 14 ਸਾਲ ਦੇ ਬੱਚੇ ਨੇ ਕਰਾਈ ਮੋਦੀ ਦੀ ਤਸੱਲੀ,ਕਹਿੰਦਾ ਕੱਲਾ ਹੀ ਦਿੱਲੀ ਨੂੰ ਪਾ ਲਵਾਂਗਾ ਘੇਰਾ,ਬੱਚਾ ਨਾਂ ਸਮਝਿਓ

ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਗੱਲਬਾਤ ਲਈ ਸਰਕਾਰ ਦੀ ਕਿਸੇ ਵੀ ਸ਼ਰਤ ਨੂੰ ਮੰਨਣ ਲਈ ਤਿਆਰ ਨਹੀਂ ਹਨ। ਕੱਲ ਕਿਸਾਨ ਜਥੇਬੰਦੀਆਂ ਦੀ ਬੈਠਕ ਹੋਈ। ਜਿਸ ‘ਚ ਪੰਜਾਬ ਦੇ 20 ਤੋਂ ਜਿਆਦਾ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਥਾਂ ‘ਤੇ ਹੀ ਗੱਲਬਾਤ ਕਰਨ ‘ਤੇ ਜ਼ੋਰ ਦਿੱਤਾ। ਸ੍ਰੀ ਤੋਮਰ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੇ ਨਾਲ ਖੁੱਲ੍ਹੇ ਮਨ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਅਤੇ ਖੇਤੀਬਾੜੀ ਸੁਧਾਰ ਕਾਨੂੰਨਾਂ ਦਾ ਖੇਤੀਬਾੜੀ ਉਤਪਾਦਾਂ ਦੇ ਹੇਠਲੇ ਸਮਰਥਨ ਮੁੱਲ (ਐਮਐਸ ਪੀ) ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਸਰਕਾਰ ਨੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨੂੰ ਤਿੰਨ ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ।

ਲਓ ਕੈਨੇਡਾ ਤੋਂ ਉੱਠੀ ਕਿਸਾਨਾਂ ਦੇ ਹੱਕ ‘ਚ ਆਵਾਜ਼, ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਕਿਹਾ ਸੀ ਕਿ ਖੇਤੀਬਾੜੀ ਸੁਧਾਰ ਕਾਨੂੰਨਾਂ ਨਾਲ ਕਿਸਾਨਾਂ ਨੂੰ ਨਵੇਂ ਅਧਿਕਾਰ ਅਤੇ ਮੌਕੇ ਮਿਲੇ ਹਨ। ਸੰਸਦ ਨੇ ਕਾਫ਼ੀ ਵਿਚਾਰ ਚਰਚਾ ਤੋਂ ਬਾਅਦ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਹੈ। ਇਨ੍ਹਾਂ ਸੁਧਾਰਾਂ ਨਾਲ ਕਿਸਾਨਾਂ ਦੇ ਅਨੇਕ ਬੰਧਨ ਖ਼ਤਮ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਨਾਲ ਸਰਕਾਰ ਦੀ ਪਹਿਲਾਂ ਵੀ ਦੋ ਬਾਰ ਗੱਲਬਾਤ ਹੋਈ ਹੈ ਪਰ ਉਸਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ ਸੀ।

🔴LIVE || ਖੇਤੀ ਕਾਨੂੰਨ ਹੋਣਗੇ ਰੱਦ?ਕਿਸਾਨਾਂ ਦੇ ਅੰਦੋਲਨ ਨੂੰ ਪਿਆ ਬੂਰ,ਖੇਤੀਬਾੜੀ ਮੰਤਰੀ ਦਾ ਆਇਆ ਵੱਡਾ ਬਿਆਨ!

ਕਿਸਾਨ ਜਥੇਬੰਦੀਆਂ ਪਿਛਲੇ ਦਿਨੀਂ ਬਣਾਏ ਗਏ ਤਿੰਨ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਖ਼ਤਮ ਕਰਨ, ਐਮਐਸਪੀ ਨੂੰ ਕਾਨੂੰਨੀ ਦਰਜਾ ਦੇਣ, ਅੰਦੋਲਨਕਾਰੀ ਕਿਸਾਨਾਂ ‘ਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਵਾਪਸ ਲੈਣ ਅਤੇ ਕਈ ਹੋਰ ਮੰਗਾਂ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਦਿੱਲੀ ਦੀ ਸਰਹੱਦ ‘ਤੇ ਡਟੀਆਂ ਹਨ ਜਿਸਦੇ ਨਾਲ ਕਈ ਮੁੱਖ ਰਸਤੇ ਪਿਛਲੇ ਚਾਰ ਦਿਨ ਤੋਂ ਬੰਦ ਹਨ ਅਤੇ ਵੱਡੀ ਗਿਣਤੀ ‘ਚ ਵਾਹਨ ਫਸੇ ਹੋਏ ਹਨ। ਕੁਝ ਕਿਸਾਨ ਜਥੇਬੰਦੀਆਂ ਰਾਜਧਾਨੀ ਦੇ ਰਾਮਲੀਲਾ ਮੈਦਾਨ ਜਾਂ ਜੰਤਰ ਮੰਤਰ ਆ ਕੇ ਅੰਦੋਲਨ ਕਰਨਾ ਚਾਹੁੰਦੀਆਂ ਹਨ। ਕਿਸਾਨ ਜਥੇਬੰਦੀਆਂ ਆਪਣੇ ਨਾਲ ਰਾਸ਼ਨ ਪਾਣੀ ਲੈ ਕੇ ਆਈਆਂ ਹਨ ਅਤੇ ਲੰਬੇ ਸਮੇਂ ਤੱਕ ਅੰਦੋਲਨ ਦੀ ਤਿਆਰੀ ‘ਚ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button