Breaking NewsD5 specialIndiaNewsPunjabTop News

Farmers Protest Delhi : ਕਿਸਾਨੀ ਅੰਦੋਲਨ ਨਾਲ ਜੁੜੇ 17 ਮੁਕੱਦਮੇ ਦਿੱਲੀ ਸਰਕਾਰ ਨੇ ਲਏ ਵਾਪਸ 

ਨਵੀਂ ਦਿੱਲੀ/ਪਟਿਆਲਾ : ਦਿੱਲੀ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਗਏ 54 ਵਿੱਚੋਂ 17 ਮੁਕੱਦਮਿਆਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ‘ਚ ਗਣਤੰਤਰ ਦਿਵਸ 26 ਜਨਵਰੀ 2021 ਨੂੰ ਹੋਈ ਹਿੰਸਾ ਨਾਲ ਸਬੰਧਿਤ ਕੇਸ ਵੀ ਸ਼ਾਮਿਲ ਹੈ। ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਨੇ ਦਸੰਬਰ 2021 ‘ਚ ਅੰਦੋਲਨ ਬੰਦ ਕਰ ਦਿੱਤਾ ਸੀ।ਕੇਂਦਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ਵਿਰੁਧ ਦਰਜ ਕੇਸ ਵਾਪਸ ਲੈਣ ਦੀ ਸੰਯੁਕਤ ਕਿਸਾਨ ਮੋਰਚੇ ਦੀ ਮੰਗ ‘ਤੇ ਸਹਿਮਤੀ ਪ੍ਰਗਟਾਈ ਸੀ।

Ukraine ਤੋਂ ਆਈ ਮੰਦਭਾਗੀ ਖ਼ਬਰ, ਕਸੂਤਾ ਫਸਿਆ Russia ਵੱਡੇ ਦੇਸ਼ਾਂ ਦਾ ਐਕਸ਼ਨ, ਕੇਂਦਰ ਦਾ ਪੰਜਾਬੀਆਂ ਨਾਲ ਧੋਖਾ

ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਵਲੋਂ 31 ਜਨਵਰੀ ਨੂੰ ਗ੍ਰਹਿ ਮੰਤਰੀ ਸਤਿੰਦਰ ਜੈਨ ਨੂੰ ਭੇਜੇ ਗਏ ਕੇਸਾਂ ਨਾਲ ਸਬੰਧਿਤ ਫਾਈਲ ਨੂੰ ਕਾਨੂੰਨ ਵਿਭਾਗ ਦੀ ਰਾਇ ਲੈਣ ਤੋਂ ਬਾਅਦ ਸੋਮਵਾਰ ਨੂੰ ਮਨਜ਼ੂਰੀ ਦਿੱਤੀ ਗਈ। ਦਿੱਲੀ ਪੁਲਿਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ 54 ‘ਚੋਂ 17 ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਸੀ।ਇਸ ‘ਚ ਕਰੀਬ 200-300 ਪ੍ਰਦਰਸ਼ਨਕਾਰੀਆਂ ‘ਤੇ 20-25 ਟ੍ਰੈਕਟਰ ਲਾਹੌਰੀ ਗੇਟ ਰਾਹੀਂ ਲਾਲ ਕਿਲ੍ਹੇ ਤੱਕ ਪਹੁੰਚਣ ਦਾ ਮਾਮਲਾ ਵੀ ਸ਼ਾਮਿਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button